ਸਰਕਾਰੀ ਰਾਜਿੰਦਰਾ ਹਸਪਤਾਲ ’ਚ ਡਾਕਟਰ ਤੇ ਮਸ਼ੀਨਰੀ ਦੀ ਘਾਟ ਪੂਰੀ ਕੀਤੀ ਜਾਵੇ- ਜਥੇ: ਬਘੌਰਾ
ਪਟਿਆਲਾ, 10 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਅੱਜ ਕੱਲ੍ਹ ਹਰ ਮਨੁੱਖ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹੈ ਤੇ ਉਸ ਨੂੰ ਇਲਾਜ ਸਰਕਾਰੀ ਹਸਪਤਾਲ ਰਾਜਿੰਦਰਾ ਪਟਿਆਲਾ ਵਿਖੇ ਡਾਕਟਰਾਂ ਦੀ ਕਮੀ ਅਤੇ ਮਸ਼ੀਨਰੀ ਦੀ ਕਮੀ ਹੋਣ ਕਰਕੇ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਕੋਲੋਂ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈਂਦਾ ਹੈ ਜਦੋਂ ਕਿ ਉੱਥੇ ਪ੍ਰਾਈਵੇਟ ਇਲਾਜ ਬਹੁਤ ਮਹਿੰਗਾ ਪੈਂਦਾ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੀ ਸਰਕਾਰ ਜਿਸ ਦਾ ਕਿ ਮੁੱਖ ਮੰਤਰੀ ਵੀ ਪਟਿਆਲੇ ਦਾ ਅਤੇ ਸਿਹਤ ਮੰਤਰੀ ਵੀ ਪਟਿਆਲੇ ਦਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵੱਲ ਕੋਈ ਧਿਆਨ ਨਹੀਂ ਦਿੱਤਾ।
ਪਟਿਆਲਾ, 10 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਅੱਜ ਕੱਲ੍ਹ ਹਰ ਮਨੁੱਖ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹੈ ਤੇ ਉਸ ਨੂੰ ਇਲਾਜ ਸਰਕਾਰੀ ਹਸਪਤਾਲ ਰਾਜਿੰਦਰਾ ਪਟਿਆਲਾ ਵਿਖੇ ਡਾਕਟਰਾਂ ਦੀ ਕਮੀ ਅਤੇ ਮਸ਼ੀਨਰੀ ਦੀ ਕਮੀ ਹੋਣ ਕਰਕੇ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਕੋਲੋਂ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈਂਦਾ ਹੈ ਜਦੋਂ ਕਿ ਉੱਥੇ ਪ੍ਰਾਈਵੇਟ ਇਲਾਜ ਬਹੁਤ ਮਹਿੰਗਾ ਪੈਂਦਾ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੀ ਸਰਕਾਰ ਜਿਸ ਦਾ ਕਿ ਮੁੱਖ ਮੰਤਰੀ ਵੀ ਪਟਿਆਲੇ ਦਾ ਅਤੇ ਸਿਹਤ ਮੰਤਰੀ ਵੀ ਪਟਿਆਲੇ ਦਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵੱਲ ਕੋਈ ਧਿਆਨ ਨਹੀਂ ਦਿੱਤਾ। ਜਥੇ. ਸੁਖਜੀਤ ਸਿੰਘ ਬਘੌਰਾ ਨੇ ਕਿਹਾ ਪਿਛਲੇ ਸਮੇਂ ਜੋ ਘਨੌਰ ਵੀ ਹਸਪਤਾਲ ਬਣਿਆ ਸੀ ਉਸ ਦੀ ਪ੍ਰਕਾਸ਼ ਸਿੰਘ ਬਾਦਲ ਨੇ ਨੀਂਹ ਰੱਖੀ ਸੀ ਤੇ ਉੱਥੇ ਡਾਕਟਰਾਂ ਦੀ ਅਤੇ ਮਸ਼ੀਨਰੀ ਦੀ ਬਹੁਤ ਕਮੀ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਡਾਕਟਰਾਂ ਅਤੇ ਮਸ਼ੀਨਰੀ ਦੀ ਘਾਟ ਪੂਰੀ ਕੀਤੀ ਜਾਵੇ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਨੂੰ ਪੀ.ਜੀ.ਆਈ. ਤਰਜ਼ ‘ਤੇ ਅਪਗ੍ਰੇਡ ਕੀਤਾ ਜਾਵੇ। ਅਖੀਰ ਵਿਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਸਰਕਾਰੀ ਹਸਪਤਾਲ ਘਨੌਰ ਵਿਚ ਸਫਾਈ ਸੇਵਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ।