12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬ੍ਰਹਮ ਮੋਹਿੰਦਰਾ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਨਵੀਂ ਦਿੱਲੀ ਵਿਖੇ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਮਿਲੀ ਇਸ ਅਹਿਮ ਜ਼ਿੰਮੇਵਾਰੀ ਲਈ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਏ.ਆਈ.ਸੀ.ਸੀ. ਦਫ਼ਤਰ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੂੰ ਵਧਾਈ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ। ਅਜੀਤ ਤਸਵੀਰ 12-09-2026
ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਨਵੀਂ ਦਿੱਲੀ ਵਿਖੇ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਮਿਲੀ ਇਸ ਅਹਿਮ ਜ਼ਿੰਮੇਵਾਰੀ ਲਈ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤਾਂ, ਸੰਗਠਨਾਤਮਕ ਢਾਂਚੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਕਰਨ ਸੰਬੰਧੀ ਅਹਿਮ ਵਿਚਾਰ-ਵਟਾਂਦਰਾ ਹੋਇਆ। ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਗਤੀਸ਼ੀਲ ਅਤੇ ਤਜ਼ਰਬੇਕਾਰ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪਾਰਟੀ ਦਾ ਹਰ ਵਰਕਰ ਇਕਜੁਟ ਹੋ ਕੇ ਕੰਮ ਕਰੇਗਾ ਅਤੇ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ, ਜਿਸ ਦੇ ਚੱਲਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਵਿਚ ਪੂਰਨ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ।
ਪਿਛਲੀ ਖ਼ਬਰ ਹਰਿਆਊ ਨੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਬਿਨਾਂ ਤਰਪਾਲ ਮਿੱਟੀ ਨਾਲ ਭਰੇ ਦਰਜਨ ਦੇ ਕਰੀਬ ਟਿੱਪਰਾਂ ਦੇ ਕੱਟੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।