12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਨੌਰ ’ਚ ਹਡਾਣਾ ਦਾ ਜ਼ਮੀਨੀ ਰਾਬਤਾ ਹਲਕੇ ‘ਚ ਬਣਿਆ ਖਿੱਚ ਦਾ ਕੇਂਦਰ

ਸਨੌਰ, 11 ਸਤੰਬਰ (ਸੋਖਲ)- ਹਲਕਾ ਸਨੌਰ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀਆਂ ਲਗਾਤਾਰ ਸਰਗਰਮੀਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਡਾਣਾ ਵਲੋਂ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 12-09-2026
ਸਨੌਰ, 11 ਸਤੰਬਰ (ਸੋਖਲ)- ਹਲਕਾ ਸਨੌਰ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀਆਂ ਲਗਾਤਾਰ ਸਰਗਰਮੀਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਡਾਣਾ ਵਲੋਂ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਹਡਾਣਾ ਦੀ ਕਾਰਜਸ਼ੈਲੀ ਦਾ ਇੱਕ ਅਹਿਮ ਪੱਖ ਇਹ ਹੈ ਕਿ ਉਹ ਸਿਰਫ਼ ਮੀਟਿੰਗਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਲੋਕਾਂ ਵਿਚਕਾਰ ਪਹੁੰਚ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਥਾਨਕ ਲੋਕਾਂ ਨਾਲ ਮੁਲਾਕਾਤਾਂ ਦੌਰਾਨ ਸੜਕਾਂ, ਸਫ਼ਾਈ, ਬਿਜਲੀ, ਪਾਣੀ, ਸੀਵਰੇਜ, ਸਿਹਤ ਅਤੇ ਨੌਜਵਾਨਾਂ ਨਾਲ ਸਬੰਧਤ ਮਸਲੇ ਵੀ ਵਿਚਾਰ-ਵਟਾਂਦਰੇ ਦਾ ਹਿੱਸਾ ਬਣ ਰਹੇ ਹਨ। ਹਡਾਣਾ ਦਾ ਕਹਿਣਾ ਹੈ ਕਿ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝੇ ਬਿਨਾਂ ਵਿਕਾਸ ਦੀ ਸਹੀ ਤਸਵੀਰ ਤਿਆਰ ਨਹੀਂ ਕੀਤੀ ਜਾ ਸਕਦੀ। ਇਸ ਲਈ ਉਨ੍ਹਾਂ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਸਮੱਸਿਆਵਾਂ ਦੀ ਜਾਣਕਾਰੀ ਲੈਣ ਅਤੇ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਤੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਰਗੇ ਮੁੱਦਿਆਂ ’ਤੇ ਵੀ ਹਡਾਣਾ ਦੀ ਸਰਗਰਮੀ ਦਿਖਾਈ ਦੇ ਰਹੀ ਹੈ। ਉਨ੍ਹਾਂ ਦਾ ਜ਼ੋਰ ਇਸ ਗੱਲ ’ਤੇ ਹੈ ਕਿ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਹਲਕੇ ਦੇ ਆਮ ਲੋਕਾਂ ਤੱਕ ਪਹੁੰਚੇ। ਸਿਆਸੀ ਤੌਰ ’ਤੇ ਵੇਖਿਆ ਜਾਵੇ ਤਾਂ ਸਨੌਰ ਹਲਕਾ ਆਉਣ ਵਾਲੇ ਸਮੇਂ ਵਿੱਚ ਕਾਫ਼ੀ ਸਰਗਰਮ ਰਹਿਣ ਵਾਲਾ ਹੈ। ਅਜਿਹੇ ਵਿੱਚ ਰਣਜੋਧ ਸਿੰਘ ਹਡਾਣਾ ਵੱਲੋਂ ਲਗਾਤਾਰ ਲੋਕ ਸੰਪਰਕ ਅਤੇ ਵਿਕਾਸ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਣ ਦੀ ਰਣਨੀਤੀ ਨੂੰ ਉਨ੍ਹਾਂ ਦੀ ਸਿਆਸੀ ਸਰਗਰਮੀ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਅਪਾਹਜ ਗੁਰਮੇਲ ਸਿੰਘ ਨੂੰ ਆਇਆ 47 ਹਜ਼ਾਰ ਤੋਂ ਵੱਧ ਦਾ ਬਿਜਲੀ ਬਿੱਲ ਅਗਲੀ ਖ਼ਬਰ ਨਟਾਸ ਨੇ ਮਾਸਿਕ ਗਾਰਡਨ ਸਮਰ ਥੀਏਟਰ ਫੈਸਟੀਵਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।