12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡੀਏਵੀ ਸਕੂਲ ਸਟਾਫ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ

ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਡੀ. ਏ.

ਅਜੀਤ ਡੈਸਕ 12-09-2026
ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਡੀ. ਏ. ਵੀ. ਪਬਲਿਕ ਸਕੂਲ, ਪਟਿਆਲਾ ਦੇ ਸਟਾਫ਼ ਮੈਂਬਰਾਂ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ। ਸਕੂਲ ਸਟਾਫ਼ ਨੇ ਆਪਣੇ ਇਕ ਦਿਨ ਦੀ ਤਨਖਾਹ ਰਾਹਤ ਕੋਸ਼ ਲਈ ਦਾਨ ਕਰਕੇ ਸਮਾਜ ਪ੍ਰਤੀ ਆਪਣੀ ਸੰਵੇਦਨਸ਼ੀਲਤਾ ਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ। ਡੀਏਵੀ ਸੰਸਥਾਵਾਂ ਹਮੇਸ਼ਾ ਹੀ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿਚ ਮੋਹਰੀ ਰਹੀਆਂ ਹਨ। ਇਸੇ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਡੀਏਵੀ ਪਬਲਿਕ ਸਕੂਲ, ਪਟਿਆਲਾ ਦੇ ਸਟਾਫ਼ ਮੈਂਬਰਾਂ ਨੇ ਰਾਹਤ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ ਲਈ ਇਹ ਸ਼ਲਾਘਾਯੋਗ ਉਪਰਾਲਾ ਕੀਤਾ। ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਤੇ ਪਰਵੀਨ ਕੁਮਾਰ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ 1.24 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਹ ਉਪਰਾਲਾ ਡੀਏਵੀ ਸੰਸਥਾਵਾਂ ਦੀ ਮਨੁੱਖਤਾ, ਸਮਾਜਿਕ ਜ਼ਿੰਮੇਵਾਰੀ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਸਕੂਲ ਪਰਿਵਾਰ ਦਾ ਇਹ ਯੋਗਦਾਨ ਲੋੜਵੰਦ ਲੋਕਾਂ ਦੀ ਸਹਾਇਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਨਵੇਂ ਵੋਟਰਾਂ ਦੀ ਤਸਦੀਕ ਲਈ ਰੋਲ ਆਬਜ਼ਰਵਰ ਵਿਨੈ ਬੁਬਲਾਨੀ ਘਰ-ਘਰ ਪਹੁੰਚੇ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਲਈ ਅੰਬੇਡਕਰ ਮਿਸ਼ਨ ਸੁਸਾਇਟੀ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।