14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਤੇ ਮਜ਼ਬੂਤ ਸੂਬਾ ਬਣਾਉਣ ਲਈ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਸਮੇਂ ਦੀ ਵੱਡੀ ਲੋੜ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪਾਤੜਾਂ, 13 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਨੇੜੇ ਇਕ ਪੈਲੇਸ ਵਿਖੇ ਭਾਜਪਾ ਵਰਕਰਾਂ ਅਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਿਸੇ ਵੇਲੇ ਦੇਸ਼ ਦਾ ਨੰਬਰ ਇਕ ਸੂਬਾ ਹੁੰਦਾ ਸੀ ਪਰ ਸਮੇਂ - ਸਮੇਂ ਪੰਜਾਬ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸੂਬਾ ਬਾਕੀ ਸੂਬੇ ਨਾਲੋਂ ਕਾਫੀ ਪਛੜ ਕੇ ਰਹਿ ਚੁੱਕਾ ਹੈ। ਇਸ ਲਈ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਅਤੇ ਮਜਬੂਤ ਸੂਬਾ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਅਤੇ ਭਾਰਤੀ ਜਨਤਾ ਪਾਰਟੀ ਹਲਕਾ ਸੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਲੋਕਾਂ ਦਾ ਸਵਾਗਤ ਕਬੂਲਦੇ ਹੋਏ। ਤਸਵੀਰ : ਗੁਰਇਕਬਾਲ ਸਿੰਘ ਖਾਲਸਾ 14-09-2026
ਪਾਤੜਾਂ, 13 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਨੇੜੇ ਇਕ ਪੈਲੇਸ ਵਿਖੇ ਭਾਜਪਾ ਵਰਕਰਾਂ ਅਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਿਸੇ ਵੇਲੇ ਦੇਸ਼ ਦਾ ਨੰਬਰ ਇਕ ਸੂਬਾ ਹੁੰਦਾ ਸੀ ਪਰ ਸਮੇਂ - ਸਮੇਂ ਪੰਜਾਬ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸੂਬਾ ਬਾਕੀ ਸੂਬੇ ਨਾਲੋਂ ਕਾਫੀ ਪਛੜ ਕੇ ਰਹਿ ਚੁੱਕਾ ਹੈ। ਇਸ ਲਈ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਅਤੇ ਮਜਬੂਤ ਸੂਬਾ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਅੰਦਰ ਚੁਟਕਲਿਆਂ ਅਤੇ ਨਾਟਕ ਨਾਲ ਸਰਕਾਰ ਚਲਾਈ ਜਾ ਰਹੀ ਹੈ ਜਦੋਂ ਕਿ ਲੋਕਾਂ ਨੂੰ ਚੁਟਕਲਿਆਂ ਦੀ ਜਗ੍ਹਾ ਸਹੂਲਤਾਂ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਿਹਨਤੀ ਹਨ ਅਤੇ ਹਰ ਹਾਲਾਤਾਂ ਨਾਲ ਲੜਨ ਦੇ ਸਮਰੱਥ ਹਨ ਪਰ ਸਮੇਂ-ਸਮੇਂ ਦੀਆਂ ਪੰਜਾਬ ਦੀਆਂ ਸਰਕਾਰਾਂ ਨੇ ਲੋਕਾਂ ਦੀਆਂ ਸਹੂਲਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਨ ਅੱਜ ਪੰਜਾਬ ਦੇ ਲੋਕ ਵੱਡੀਆਂ ਸਹੂਲਤਾਂ ਤੋਂ ਵਾਂਝੇ ਹਨ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਹਰਿਆਣਾ ਵਿਚ 70 ਸਾਲ ਤੋਂ ਉੱਪਰ ਹਰ ਬਜ਼ੁਰਗ ਲਈ 5 ਲੱਖ ਰੁਪਏ ਦੇ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿਚ ਪੰਜਾਬ ਦੀ ਹਰਿਆਣਾ ਦੀ ਭਾਜਪਾ ਸਰਕਾਰ ਨੇ ਹਰਿਆਣਾ ਦੇ 1 ਲੱਖ 60 ਹਜ਼ਾਰ ਪਰਿਵਾਰਾਂ ਨੂੰ ਘਰ ਬਣਾ ਕੇ ਦਿੱਤੇ ਹਨ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ 32 ਹਜ਼ਾਰ ਪਰਿਵਾਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ ਬਣਾਉਣ ਲਈ ਪਲਾਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਅੰਦਰ ਔਰਤਾਂ ਦੇ ਸਨਮਾਨ ਲਈ ਔਰਤਾਂ ਨੂੰ 2100 ਰੁਪਏ ਦੇਣ ਦੀ ਵੀ ਯੋਜਨਾ ਚਲਾਈ ਜਾ ਰਹੀ ਹੈ ਜਿਸ ਲਈ 5 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਲੋਂ ਹਰਿਆਣਾ ਦੀਆਂ ਸਾਰੀਆਂ ਫਸਲਾਂ ਐਮ.ਐਸ.ਪੀ. ’ਤੇ ਚੁੱਕਣ ਦਾ ਭਰੋਸਾ ਦਿੱਤਾ ਗਿਆ ਸੀ ਜਿਸ ’ਤੇ ਕੰਮ ਕਰਦਿਆਂ ਹਰਿਆਣਾ ਸਰਕਾਰ ਵਲੋਂ ਅੱਜ ਹਰਿਆਣੇ ਦੀਆਂ ਸਾਰੀਆਂ ਫਸਲਾਂ ਐਮ.ਐਸ.ਪੀ. ਖਰੀਦ ਮੁਲ ’ਤੇ ਖਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਮੰਡੀਆਂ ਵਿਚ ਆਉਣ ਤੋਂ ਬਾਅਦ 48 ਤੋਂ 72 ਘੰਟਿਆਂ ਵਿਚ ਉਨ੍ਹਾਂ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਭੇਜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿਚ ਹਰਿਆਣਾ ਦੀ ਭਾਜਪਾ ਸਰਕਾਰ ਨੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੱਕਣ ਵਿਚ ਵੱਡੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ 18 ਮਹੀਨੇ ਪਹਿਲਾਂ ਲੋਕਾਂ ਨਾਲ 270 ਵਾਅਦੇ ਕੀਤੇ ਸਨ ਜਿਨਾਂ ਵਿਚੋਂ 70 ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਜਲਦ ਪੂਰੇ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਪੰਜਾਬ ਅੰਦਰ ਡਬਲ ਇੰਜਨ ਸਰਕਾਰ ਦੀ ਲੋੜ ਹੈ ਜਿਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਓ ਤਾਂ ਜੋ ਹਰਿਆਣਾ ਵਿਚ ਜੋ ਵੀ ਯੋਜਨਾਵਾਂ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਹਨ ਪੰਜਾਬ ਵਿਚ ਵੀ ਉਹ ਯੋਜਨਾਵਾਂ ਉਸੇ ਤਰ੍ਹਾਂ ਚਲਾਈਆਂ ਜਾ ਸਕਣ। ਇਸ ਮੌਕੇ ਇੱਥੇ ਸਾਬਕਾ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਭਾਰਤੀ ਭਾਰਤੀ ਜਨਤਾ ਪਾਰਟੀ ਹਲਕਾ ਸੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ, ਰਮੇਸ਼ ਕੁਮਾਰ ਕੁਕੂ, ਐਡਵੋਕੇਟ ਰਾਜੇਸ਼ ਸ਼ਰਮਾ ਪਿੰਟੂ, ਜਸਵਿੰਦਰ ਸਿੰਘ, ਬਘੇਲ ਸਿੰਘ, ਗੁਰਸੇਵਕ ਸਿੰਘ, ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਕਾਲਜ ਆਫ਼ ਲਾਅ ਅਤੇ ਐਜੂਕੇਸ਼ਨ ਵਿਖੇ ‘ਹਰਾ ਕੈਂਪਸ, ਸਿਹਤਮੰਦ ਭਵਿੱਖ’ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ... ਅਗਲੀ ਖ਼ਬਰ ਅਜੀਤ, ਜਲੰਧਰ ਭੁੱਨਰਹੇੜੀ ਬਲਾਕ ’ਚ ਖਤੌਲੀ ਪੰਚਾਇਤ ਦਾ ਕੋਰਮ ਬਣਿਆ ਵੱਡਾ ਮਸਲਾ * ਪੰਚਾਂ ਵਲੋਂ ਪ੍ਰਬੰਧਕ ਨਿਯੁਕਤ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।