14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਾਬਕਾ ਵਿਧਾਇਕ ਰਾਜਿੰਦਰ ਸਿੰਘ ਕਾਕਾ ਵਲੋਂ ਨਵੇਂ ਕਾਂਗਰਸ ਇੰਚਾਰਜ ਸਚਿਨ ਪਾਇਲਟ ਦਾ ਸਨਮਾਨ

ਡਕਾਲਾ, 13 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਹਾਈਕਮਾਨ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਜਨਰਲ ਸਕੱਤਰ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਤੇ ਸਨਮਾਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਡਕਾਲਾ ਤੋਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਕਾਕਾ ਵਲੋਂ ਸਚਿਨ ਪਾਇਲਟ ਦਾ ਸਨਮਾਨ ਕੀਤਾ।

ਅਜੀਤ ਡੈਸਕ 14-09-2026
ਡਕਾਲਾ, 13 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਹਾਈਕਮਾਨ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਜਨਰਲ ਸਕੱਤਰ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਤੇ ਸਨਮਾਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਡਕਾਲਾ ਤੋਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਕਾਕਾ ਵਲੋਂ ਸਚਿਨ ਪਾਇਲਟ ਦਾ ਸਨਮਾਨ ਕੀਤਾ। ਇਸ ਮੌਕੇ ਰਾਜਿੰਦਰ ਸਿੰਘ ਕਾਕਾ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਤਜਰਬੇਕਾਰ ਤੇ ਸਮਰੱਥ ਆਗੂ ਹਨ, ਜਿਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿਚ ਸਚਿਨ ਪਾਇਲਟ ਦੀ ਭੂਮਿਕਾ ਅਹਿਮ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ 5 ਸਤੰਬਰ ਨੂੰ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਭੁਪੇਸ਼ ਬਘੇਲ ਦੀ ਥਾਂ ਲਈ ਹੈ। ਪਾਰਟੀ ਵਲੋਂ ਇਹ ਫ਼ੈਸਲਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਧਿਆਨ ਵਿਚ ਰੱਖਦਿਆਂ ਅਹਿਮ ਮੰਨਿਆ ਜਾ ਰਿਹਾ ਹੈ। ਸਾਬਕਾ ਵਿਧਾਇਕ ਕਾਕਾ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਮਜ਼ਬੂਤ ਜਥੇਬੰਦਕ ਢਾਂਚਾ ਹੈ ਅਤੇ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਇਕਜੁੱਟਤਾ ਨਾਲ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੋਂ ਲੈ ਕੇ ਵਿਧਾਨ ਸਭਾ ਹਲਕਾ ਪੱਧਰ ਤੱਕ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਸੋਹੀ ਆਟੋ ਡੀਲਰ ਵਲੋਂ ਖੋਲ੍ਹਿਆ ਇਲੈਕਟ੍ਰਿਕ ਸਕੂਟਰ ਦਾ ਸ਼ੋਅਰੂਮ ਸਾਬਕਾ ਚੇਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਨੇ ਕੀਤਾ ਉਦਘ... ਅਗਲੀ ਖ਼ਬਰ ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।