14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਹਲਕਾ ਇੰਚਾਰਜ ਨਾਭਾ ਮੱਖਣ ਸਿੰਘ ਲਾਲਕਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਪੰਜਾਬ ’ਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਸੰਬੰਧੀ ਕੀਤੀਆਂ ਵਿਚਾਰਾਂ ਸਾਂਝੀਆਂ

ਨਾਭਾ, 13 ਸਤੰਬਰ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸੇਸ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਲਾਲਕਾ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਜਾਣਿਆ ਉੱਥੇ ਹੀ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਚ ਅਪਨਾਈ ਜਾਣ ਵਾਲੀ ਰਣਨੀਤੀ ਸੰਬੰਧੀ ਵੀ ਵਿਚਾਰ ਚਰਚਾ ਕੀਤੀ।

ਅਜੀਤ ਡੈਸਕ 14-09-2026
ਨਾਭਾ, 13 ਸਤੰਬਰ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸੇਸ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਲਾਲਕਾ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਜਾਣਿਆ ਉੱਥੇ ਹੀ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਚ ਅਪਨਾਈ ਜਾਣ ਵਾਲੀ ਰਣਨੀਤੀ ਸੰਬੰਧੀ ਵੀ ਵਿਚਾਰ ਚਰਚਾ ਕੀਤੀ। ਮੱਖਣ ਸਿੰਘ ਲਾਲਕਾ ਨੇ ਪਾਰਟੀ ਪ੍ਰਧਾਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਨਾਭਾ ਵਿਧਾਨ ਸਭਾ ਦੀਆਂ ਆਉਂਦੀਆਂ ਚੋਣਾਂ ਵਿਚ ਜਿੱਥੇ ਹਲਕਾ ਨਾਭਾ ਦੀ ਸੀਟ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਉਣ ਲਈ ਉਤਾਵਲੇ ਹਨ ਉੱਥੇ ਹੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਪੰਜਾਬ ਦੇ ਵਿਕਾਸ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਅਕਾਲੀ ਦਲ ਨੂੰ ਹੂੰਝਾ ਫੇਰ ਜਿੱਤ ਦਿਵਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਪੰਜਾਬ ਦੇਖਣ ਲਈ ਕਾਹਲੇ ਹਨ, ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਪੰਜਾਬ ਦਾ ਹਰ ਵਰਗ ਭਾਵੇਂ ਕਿਸਾਨ ਮਜ਼ਦੂਰ ਵਪਾਰੀ ਅਤੇ ਮੁਲਾਜ਼ਮ ਵਰਗ ਹੋਵੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਜਾਪ ਰਿਹਾ ਹੈ, ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀਆਂ ਦਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਥਾਂ ਥਾਂ ਤੇ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਵਾਅਦਿਆਂ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਉਨ੍ਹਾਂ ਨੂੰ ਪੰਜਾਬ ਪੁਲਿਸ ਦਾ ਸਹਾਰਾ ਲੈ ਕੇ ਬੁਰੀ ਤਰ੍ਹਾਂ ਕੁੱਟਿਆ ਤੇ ਜਲੀਲ ਕੀਤਾ ਜਾ ਰਿਹਾ ਹੈ, ਉਂਨਾਂ ਕਿਹਾ ਕਿ ਜਲਦੀ ਹੀ ਲੋਕ ਆਮ ਆਦਮੀ ਪਾਰਟੀ ਦੇ ਲੀਡਰਾਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦਾ ਮੂੰਹ ਤੋੜ ਜਵਾਬ ਦੇਣਗੇ। ਮੁਲਾਕਾਤ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੱਖਣ ਸਿੰਘ ਲਾਲਕਾ ਨੂੰ ਥਾਪੜਾ ਦਿੰਦਿਆਂ ਤਕੜੇ ਹੋ ਕੇ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹਲਕਾ ਨਾਭਾ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਦਾ ਵਿਸ਼ਵਾਸ ਦਿਵਾਇਆ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜਿਲ੍ਹਾ ਪ੍ਰਧਾਨ ਪਟਿਆਲਾ ਤੋ ਜਗਮੀਤ ਸਿੰਘ ਹਰਿਆਊ ਅਤੇ ਜਿਲ੍ਹਾ ਪਰਿਸ਼ਦ ਮੈਂਬਰ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਵਿਸ਼ੇਸ਼ ਤੌਰ ’ਤੇ ਨਾਲ ਸ਼ਾਮਿਲ ਸਨ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਅਗਲੀ ਖ਼ਬਰ ਬੀ. ਕੇ. ਯੂ. ਏ ਆਜ਼ਾਦ ਦਾ ਬਲਾਕ ਪਾਤੜਾਂ 5 ਦਿਨਾਂ ਦੇ ਸੁਨਾਮ ਧਰਨੇ ’ਚ ਵੱਡੇ ਕਾਫ਼ਲੇ ਨਾਲ ਹੋਵੇਗਾ ਸ਼ਾਮਿਲ-ਨਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।