16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਲੜਕੀ ਨੂੰ ਨਾਜਾਇਜ਼ ਤੌਰ ’ਤੇ ਹਿਰਾਸਤ ’ਚ ਰੱਖਣ ’ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 15 ਸਤੰਬਰ (ਜੀ. ਪੀ.

ਅਜੀਤ ਡੈਸਕ 16-09-2026
ਰਾਜਪੁਰਾ, 15 ਸਤੰਬਰ (ਜੀ. ਪੀ. ਸਿੰਘ)- ਥਾਣਾ ਸਦਰ ਦੀ ਪੁਲਿਸ ਨੇ ਇਕ ਘਰ ਤੋਂ ਲਾਪਤਾ ਹੋਈ ਲੜਕੀ ਨੂੰ ਨਾਜਾਇਜ਼ ਤੌਰ ’ਤੇ ਆਪਣੀ ਹਿਰਾਸਤ ’ਚ ਰੱਖਣ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੀ 1 1 ਸਤੰਬਰ ਨੂੰ ਉਸ ਦੀ 23 ਸਾਲਾਂ ਦੀ ਲੜਕੀ ਸਰਕਾਰੀ ਡਿਪੂ ’ਤੇ ਕਣਕ ਲੈਣ ਗਈ ਤੇ ਮੁੜ ਘਰ ਨਹੀਂ ਪਰਤੀ, ਜਿਸ ’ਤੇ ਉਸ ਦੀ ਬਹੁਤ ਭਾਲ ਕੀਤੀ ਪਰ ਲੜਕੀ ਦਾ ਕੋਈ ਪਤਾ ਨਹੀਂ ਲੱਗਾ। ਉਕਤ ਵਿਅਕਤੀ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਲੜਕੀ ਨੂੰ ਨਾਜਾਇਜ਼ ਤੌਰ ’ਤੇ ਆਪਣੀ ਹਿਰਾਸਤ ਵਿਚ ਛੁਪਾ ਕੇ ਰੱਖਿਆ ਹੋਇਆ ਹੈ। ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਯੂ. ਕੇ. ਭੇਜਣ ਦਾ ਝਾਂਸਾ ਦੇ ਕੇ 10 ਲੱਖ ਤੋਂ ਵੱਧ ਠੱਗੇ ਅਗਲੀ ਖ਼ਬਰ ਲੁਟੇਰੇ ਟਰੱਕ ਚਾਲਕ ਤੋਂ 10 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਖੋਹ ਕਰ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।