16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬੀ. ਵੀ. ਐਮ. ਨੇ ਟੀਮ ਤੇਜਿੰਦਰ ਮਹਿਤਾ ਲਈ ‘ਹਨੂਮਾਨ ਅੰਸ਼’ ਦੀ ਸਪੈਸ਼ਲ ਸਕਰੀਨਿੰਗ ਕਰਵਾਈ

ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)- ਬਹਾਵਲਪੁਰ ਵਿਰਾਸਤ ਮੰਚ (ਬੀ. ਵੀ.

ਧਰੁਵ ਸ਼ਾਰਦਾ, ਪਿਤਾ : ਹਰਿੰਦਰ ਸ਼ਾਰਦਾ, ਮਾਤਾ : ਸ਼ੀਨੂੰ ਸ਼ਰਮਾ, ਪਟਿਆਲਾ 16-09-2026
ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)- ਬਹਾਵਲਪੁਰ ਵਿਰਾਸਤ ਮੰਚ (ਬੀ.ਵੀ.ਐਮ.), ਪੰਜਾਬ ਵਲੋਂ ਟੀਮ ਤੇਜਿੰਦਰ ਮਹਿਤਾ ਦੇ ਮੈਂਬਰਾਂ ਲਈ ‘ਹਨੂਮਾਨ ਅੰਸ਼’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਈ ਗਈ। ਬੀ.ਵੀ.ਐਮ. ਦੇ ਕਨਵੀਨਰ ਐਸ.ਕੇ. ਤਨੇਜਾ ਦੇ ਉਪਰਾਲੇ ਤਹਿਤ ਓਮੈਕਸ ਮਾਲ ਵਿਖੇ ਹਾਲ ਬੁੱਕ ਕਰਵਾਇਆ ਗਿਆ, ਜਿੱਥੇ ਟੀਮ ਤੇਜਿੰਦਰ ਮਹਿਤਾ ਦੇ ਮੈਂਬਰਾਂ ਨੇ ਇਕੱਠੇ ਫਿਲਮ ਦੇਖੀ। ਇਸ ਮੌਕੇ ਬੀ.ਵੀ.ਐਮ. ਵਲੋਂ ਹਨੁਮਾਨ ਦਾ ਪ੍ਰਸਾਦ ਵੀ ਵੰਡਿਆ ਗਿਆ ਤੇ ਟੀਮ ਤੇਜਿੰਦਰ ਮਹਿਤਾ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਬੀ.ਵੀ.ਐਮ. ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿਨੇਮਾ ਵਰਗੇ ਆਧੁਨਿਕ ਮਾਧਿਅਮ ਰਾਹੀਂ ਨੌਜਵਾਨਾਂ ਨੂੰ ਭਾਰਤੀ ਸੰਸਕਾਰਾਂ ਅਤੇ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਿਆ ਜਾ ਸਕਦਾ ਹੈ। ਬੀ. ਵੀ. ਐਮ. ਦੇ ਕਨਵੀਨਰ ਐਸ.ਕੇ. ਤਨੇਜਾ ਨੇ ਕਿਹਾ ਕਿ ਮੰਚ ਦਾ ਉਦੇਸ਼ ਬਹਾਵਲਪੁਰ ਸਮਾਜ ਦੀ ਵਿਰਾਸਤ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਸਾਂਝੀ ਪਹਿਚਾਣ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਇਸ ਮੌਕੇ ਅਗਰਵਾਲ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤ੍ਰਿਲੋਕ ਜੈਨ , ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਟਕੇਜਾ, ਟ੍ਰੇਡ ਕਮਿਸ਼ਨ ਮੈਂਬਰ ਨਿਰਮਲ ਝਨੇੜੀ, ਹਿੰਦੂ ਨੇਤਾ ਰਵਿੰਦਰ ਸਿੰਗਲਾ, ਧਰਮ ਸੇਵਕ ਮਨੋਜ ਰਾਜਨ, ਸ਼ਿਵ ਸ਼ੰਕਰ ਸੇਵਾ ਕਲੱਬ ਦੇ ਪ੍ਰਧਾਨ ਜਿਮੀ ਆਹੂਜਾ, ਸ਼ਿਵ ਸ਼ਕਤੀ ਸੇਵਾ ਸੰਮਤੀ ਦੇ ਸਕੱਤਰ ਗੌਰਵ ਛਾਬੜਾ, ਵਿਮੁਕਤ ਜਾਤੀਆਂ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਬਾਦਲ ਬੰਭੀ, ਬਾਜ਼ੀਗਰ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਕੁਲਦੀਪ ਬਾਜ਼ੀਗਰ, ‘ਆਪ’ ਦੇ ਸੀਨੀਅਰ ਆਗੂ ਗੁਰਨੇਕ ਸਿੰਘ ਭੱਟੀ, ਬਲਾਕ ਪ੍ਰਧਾਨ ਕ੍ਰਿਸ਼ਨ ਕੁਮਾਰ, ਸੁਨੀਲ ਕਪੂਰ, ਰਾਜੀਵ ਰਾਓ, ਸੁਰਿੰਦਰ ਨਿੱਕੂ, ਰਿਸ਼ੀ ਰਾਜਨ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਵਲੋਂ ਨਗਰ ਕੌਂਸਲ ਨਾਭਾ ਦੇ ਖ਼ਿਲਾਫ਼ ਰੋਸ ਧਰਨਾ ਅਗਲੀ ਖ਼ਬਰ ਨਛੱਤਰ ਸਿੰਘ ਅਰਾਈਮਾਜਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ’ਚ ਕੀਤੀ ਸ਼ਮੂਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।