ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
ਬਨੂੜ, 15 ਸਤੰਬਰ (ਭੁਪਿੰਦਰ ਸਿੰਘ)- ਬਨੂੜ-ਤੇਪਲਾ ਕੌਮੀ ਮਾਰਗ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਮਹੰਤ ਰਾਮ ਉਰਫ ਕਾਲਾ ਪੁੱਤਰ ਮੋਹਨ ਲਾਲ ਉਮਰ 42 ਸਾਲ ਪਿੰਡ ਖੇੜੀ ਗੁਰਨਾ ਬੀਤੀ ਸ਼ਾਮ ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਪਿੰਡ ਬੂਟਾ ਸਿੰਘ ਵਾਲਾ ਦੇ ਬੱਸ ਅੱਡੇ ’ਤੇ ਖੜ੍ਹਾ ਸੀ ਕਿ ਅਚਾਨਕ ਇਕ ਮੋਟਰਸਾਇਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਅਜੀਤ ਡੈਸਕ
16-09-2026