ਸਵੱਛਤਾ ਪ੍ਰਤੀ ਜਾਗਰੂਕਤਾ ਲਈ ਸਕੂਲੀ ਬੱਚਿਆਂ ਨੇ ਕੱਢੀ ਰੈਲੀ
ਸਨੌਰ, 15 ਸਤੰਬਰ (ਸੋਖਲ)- ਸਵੱਛ ਭਾਰਤ ਅਭਿਆਨ ਤਹਿਤ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਕੂਲੀ ਬੱਚਿਆਂ ਤੇ ਸਮੂਹ ਸਟਾਫ਼ ਵਲੋਂ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸੀਨੀਅਰ ‘ਆਪ’ ਆਗੂ ਕਪਿਲ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਰੈਲੀ ਦੀ ਪ੍ਰਧਾਨਗੀ ਕੀਤੀ।
ਅਜੀਤ ਡੈਸਕ
16-09-2026