17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

1984 ਨੂੰ ਸਿਆਸੀ ਹਥਿਆਰ ਵਜੋਂ ਵਰਤਣ ਦੀ ਬਜਾਏ ਗੁਲਜ਼ਾਰ ਸਿੰਘ ਮਾਮਲੇ ਦਾ ਜਵਾਬ ਦੇਵੇ ਸਰਕਾਰ- ਜੋੜੇਮਾਜਰਾ

ਡਕਾਲਾ, 16 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਛਪਾਲ ਸਿੰਘ ਜੋੜੇਮਾਜਰਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਚਿਨ ਪਾਇਲਟ ਦੇ ਸੰਦਰਭ ਵਿਚ 1984 ਦਾ ਮੁੱਦਾ ਉਠਾਏ ਜਾਣ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦਾ ਜਨਮ 7 ਸਤੰਬਰ 1977 ਨੂੰ ਹੋਇਆ ਸੀ ਤੇ 1984 ਵਿੱਚ ਉਹ ਹਾਲੇ ਬੱਚੇ ਸਨ।

ਅਜੀਤ ਡੈਸਕ 17-09-2026
ਡਕਾਲਾ, 16 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਛਪਾਲ ਸਿੰਘ ਜੋੜੇਮਾਜਰਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਚਿਨ ਪਾਇਲਟ ਦੇ ਸੰਦਰਭ ਵਿਚ 1984 ਦਾ ਮੁੱਦਾ ਉਠਾਏ ਜਾਣ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦਾ ਜਨਮ 7 ਸਤੰਬਰ 1977 ਨੂੰ ਹੋਇਆ ਸੀ ਤੇ 1984 ਵਿੱਚ ਉਹ ਹਾਲੇ ਬੱਚੇ ਸਨ। ਜੋੜੇਮਾਜਰਾ ਨੇ ਕਿਹਾ ਕਿ ਸਚਿਨ ਪਾਇਲਟ ਨੂੰ 1984 ਦੀਆਂ ਘਟਨਾਵਾਂ ਨਾਲ ਜੋੜ ਕੇ ਮੌਜੂਦਾ ਸਿਆਸੀ ਮੁੱਦੇ ਤੋਂ ਧਿਆਨ ਭਟਕਾਉਣ ਦੀ ਬਜਾਏ ਸਰਕਾਰ ਨੂੰ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ “ਸਿਆਸੀ ਬਿਆਨਬਾਜ਼ੀ ਦੀ ਬਜਾਏ ਸਰਕਾਰ ਨੂੰ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮਾਮਲੇ ਦੀ ਪਾਰਦਰਸ਼ੀ ਜਾਂਚ ਯਕੀਨੀ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ 1984 ਨਾਲ ਜੁੜੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਸੰਵੇਦਨਸ਼ੀਲ ਮੁੱਦੇ ਨੂੰ ਸਿਆਸੀ ਬਹਿਸ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਸਮਾਗਮ ਨਾਭਾ ’ਚ ਅੱਜ- ਤੇਜਿੰਦਰ ਸਿੰਘ ਖਹਿਰਾ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਰਿਕਾਰਡਤੋੜ ਕੰਮ ਕੀਤੇ- ਚੇਅਰਮੈਨ ਜੱਸੀ ਸੋਹੀਆਂ ਵਾਲਾ ਲੋਕਾਂ ਦੀਆਂ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।