18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ- ਬਾਲ ਕ੍ਰਿਸ਼ਨ ਗੋਇਲ

ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਸਪੈਸ਼ਲ ਮਾਨੀਟਰ (ਬੱਚੇ ਤੇ ਬਜ਼ੁਰਗ ਨਾਗਰਿਕ) ਬਾਲ ਕ੍ਰਿਸ਼ਨ ਗੋਇਲ ਨੇ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਬੱਚਿਆਂ, ਬਜ਼ੁਰਗ ਨਾਗਰਿਕਾਂ ਤੇ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਬਾਲ ਕ੍ਰਿਸ਼ਨ ਗੋਇਲ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 18-09-2026
ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਸਪੈਸ਼ਲ ਮਾਨੀਟਰ (ਬੱਚੇ ਤੇ ਬਜ਼ੁਰਗ ਨਾਗਰਿਕ) ਬਾਲ ਕ੍ਰਿਸ਼ਨ ਗੋਇਲ ਨੇ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਬੱਚਿਆਂ, ਬਜ਼ੁਰਗ ਨਾਗਰਿਕਾਂ ਤੇ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਬਾਲ ਕ੍ਰਿਸ਼ਨ ਗੋਇਲ ਨੇ ਸਪੱਸ਼ਟ ਕੀਤਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਸਮੇਤ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰਾਖੀ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ 112 ਤੇ 1098 ਚਾਈਲਡ ਹੈਲਪਲਾਈਨ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।ਸ੍ਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਆਪਣੀ ਸ਼ਿਕਾਇਤ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਆਨਲਾਈਨ ਪੋਰਟਲ hrcnet.nic.in ’ ਤੇ ਦਰਜ ਕਰਵਾਉਣ। ਮੀਟਿੰਗ ਦੌਰਾਨ ਏ.ਡੀ.ਸੀ. (ਅਰਬਨ ਡਿਵੈਲਪਮੈਂਟ) ਨਵਰੀਤ ਕੌਰ ਸੇਖੋਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਤਰਫ਼ੋਂ ਸ੍ਰੀ ਗੋਇਲ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇਗਾ। ਐਸ. ਪੀ. ਸਿਟੀ ਮੋਹਿਤ ਅਗਰਵਾਲ ਨੇ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਦੀ ਤਰਫ਼ੋਂ ਭਰੋਸਾ ਦਿੱਤਾ ਕਿ ਪਟਿਆਲਾ ਪੁਲਿਸ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੂਰਾ ਸਹਿਯੋਗ ਦੇਵੇਗੀ। ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ , ਐਡੀਸ਼ਨਲ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਸਿਵਲ ਸਰਜਨ ਡਾ. ਸ਼ੈਲੀ ਜੈਤਲੀ, ਡੀ.ਐਸ.ਪੀ. ਪੁਨੀਤ ਚਾਹਲ, ਜੁਵੇਨਾਈਲ ਜਸਟਿਸ ਬੋਰਡ ਅਤੇ ਚਾਈਲਡ ਵੈਲਫੇਅਰ ਕਮੇਟੀ ਦੇ ਮੈਂਬਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ, ਡੀ. ਈ. ਓ. ਸ਼ਾਲੂ ਮਹਿਰਾ, ਡੀ. ਸੀ. ਪੀ. ਓ. ਸ਼ਾਇਨਾ ਕਪੂਰ, ਏ. ਐਫ਼. ਐਸ. ਓ. ਮਨੂ ਲਟਾਵਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਜੇਲ੍ਹ ’ਚੋਂ ਬਾਹਰ ਨਿਕਲਦਿਆਂ ਹੀ ਅਮਨਦੀਪ ਸਿੰਘ ਘੱਗਾ ਨੇ ਸ਼ੁਤਰਾਣਾ ਤੋਂ ‘ਆਪ’ ਟਿਕਟ ’ਤੇ ਦਾਅਵਾ ਜਤਾਇਆ ਅਗਲੀ ਖ਼ਬਰ ਹਲਕਾ ਸਨੌਰ ਦੇ ਬਹਿਲ ’ਚ ਪੁਲਿਸ ਦੀ ਵੱਡੀ ਕਾਰਵਾਈ, ਸੈਲੂਨ ਬਾਹਰੋਂ 5 ਜਣੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।