18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਦਾ ਹਲਕਾ ਇੰਚਾਰਜ ਲੱਗਣ ’ਤੇ ਜਾਗੀ ਨਵੀਂ ਉਮੀਦ- ਢਿੱਲੋਂ

ਡਕਾਲਾ, 17 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਆਮ ਆਦਮੀ ਪਾਰਟੀ ਪੰਜਾਬ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਸਮਾਣਾ ਤੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਹਲਕਾ ਇੰਚਾਰਜ ਨਿਯੁਕਤ ਗਿਆ ਹੈ, ਰੱਖੜਾ ਨੂੰ ਮਿਲੀ ਇਸ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਸਮਾਣਾ ਦੀ ਸਿਆਸਤ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣਗੀਆ ਪਟਿਆਲਾ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਨਵ ਨਿਯੁਕਤ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਮੌਕੇ ਮੁਬਾਰਕਾਂ ਦਿੰਦੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਦੇ ਲੰਬੇ ਸਿਆਸੀ ਤਜਰਬੇ ਦਾ ਪਾਰਟੀ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਰੱਖੜਾ ਦੀ ਅਗਵਾਈ ਹੇਠ ਹਲਕਾ ਸਮਾਣਾ ਵਿੱਚ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਨਵੀਂ ਉਮੀਦ ਮਿਲੀ ਹੈ।

ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵਲੋਂ ਨਵ ਨਿਯੁਕਤ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਨੂੰ ਮੁਬਾਰਕਾਂ ਦਿੰਦੇ ਹੋਏ। ਅਜੀਤ ਤਸਵੀਰ 18-09-2026
ਡਕਾਲਾ, 17 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਆਮ ਆਦਮੀ ਪਾਰਟੀ ਪੰਜਾਬ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਸਮਾਣਾ ਤੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਹਲਕਾ ਇੰਚਾਰਜ ਨਿਯੁਕਤ ਗਿਆ ਹੈ, ਰੱਖੜਾ ਨੂੰ ਮਿਲੀ ਇਸ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਸਮਾਣਾ ਦੀ ਸਿਆਸਤ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣਗੀਆ ਪਟਿਆਲਾ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਨਵ ਨਿਯੁਕਤ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਮੌਕੇ ਮੁਬਾਰਕਾਂ ਦਿੰਦੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਦੇ ਲੰਬੇ ਸਿਆਸੀ ਤਜਰਬੇ ਦਾ ਪਾਰਟੀ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਰੱਖੜਾ ਦੀ ਅਗਵਾਈ ਹੇਠ ਹਲਕਾ ਸਮਾਣਾ ਵਿੱਚ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਨਵੀਂ ਉਮੀਦ ਮਿਲੀ ਹੈ। ਉਨ੍ਹਾਂ ਕਿਹਾ ਹੈ ਕਿ ਸੁਰਜੀਤ ਸਿੰਘ ਰੱਖੜਾ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਸਮਾਣਾ ਦੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਸੀ। ਇਸ ਕਰਕੇ ਪਾਰਟੀ ਵਲੋਂ ਸੁਰਜੀਤ ਸਿੰਘ ਰੱਖੜਾ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ ਉਨ੍ਹਾਂ ਨੇ ਅੱਗੇ ਕਿਹਾ ਕਿ ਹੁਣ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਹਲਕਾ ਸਮਾਣਾ ਨੂੰ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਸਨੌਰ ਵਾਸੀਆਂ ਨਾਲ ਰਿਸ਼ਤਾ ਹੋਰ ਮਜ਼ਬੂਤ ਕਰਨ ਦਾ ਸੰਕਲਪ- ਨਿਰਮਲ ਸਿੰਘ ਭੱਟੀਆਂ ਅਗਲੀ ਖ਼ਬਰ ਪੀ. ਆਰ. ਟੀ. ਸੀ. ਦੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਘੇਰਿਆ ਮੁੱਖ ਦਫ਼ਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।