18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਨੌਰ ਵਾਸੀਆਂ ਨਾਲ ਰਿਸ਼ਤਾ ਹੋਰ ਮਜ਼ਬੂਤ ਕਰਨ ਦਾ ਸੰਕਲਪ- ਨਿਰਮਲ ਸਿੰਘ ਭੱਟੀਆਂ

ਸਨੌਰ, 17 ਸਤੰਬਰ (ਸੋਖਲ)- ਸਨੌਰ ਵਾਸੀਆਂ ਨਾਲ ਆਪਣੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਨੇ 2027 ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰਨ ਦਾ ਸੰਕਲਪ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪਰਿਵਾਰਕ ਤੇ ਭਾਵਨਾਤਮਕ ਹੈ।

ਅਜੀਤ ਡੈਸਕ 18-09-2026
ਸਨੌਰ, 17 ਸਤੰਬਰ (ਸੋਖਲ)- ਸਨੌਰ ਵਾਸੀਆਂ ਨਾਲ ਆਪਣੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਨੇ 2027 ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰਨ ਦਾ ਸੰਕਲਪ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪਰਿਵਾਰਕ ਤੇ ਭਾਵਨਾਤਮਕ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣਗੇ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝ ਕੇ ਉਨ੍ਹਾਂ ਦੀ ਆਵਾਜ਼ ਬਣਨ ਲਈ ਯਤਨ ਕਰਨਗੇ। ਉਨ੍ਹਾਂ ਆਖਿਆ ਕਿ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਵਰਕਰਾਂ ਨਾਲ ਤਾਲਮੇਲ ਵਧਾਇਆ ਜਾਵੇਗਾ ਤੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਬਣਾਈ ਜਾਵੇਗੀ। ਇਸ ਮੌਕੇ ਕੁਲਦੀਪ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ, ਕਾਹਨ ਸਿੰਘ ਮੰਜਾਲ, ਜਸਵਿੰਦਰ ਸਿੰਘ ਜਰਗੀਆ,ਤੇਜਾ ਸਿੰਘ, ਰਜਿੰਦਰ ਸ਼ਰਮਾ ਗੁਣੀਮਾਜਰਾ, ਲੱਜਾ ਰਾਮ ਗਨੌਰ ਸਾਬਕਾ ਸਰਪੰਚ, ਸੁਰਜੀਤ ਸਿੰਘ ਸਨੌਰ, ਗੁਰਮੇਲ ਸਿੰਘ ਚਪਰਾੜ, ਦਲਵਿੰਦਰ ਸਿੰਘ, ਗੋਰਵ ਨਾਭਾ, ਰਿੰਕੂ ਮਿੱਤਲ ਸਾਬਕਾ ਸੰਮਤੀ ਮੈਂਬਰ, ਗੁਰਮੀਤ ਬਾਵਾ, ਜਸਮੇਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਨੇ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਦਾ ਹਲਕਾ ਇੰਚਾਰਜ ਲੱਗਣ ’ਤੇ ਜਾਗੀ ਨਵੀਂ ਉਮੀਦ- ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।