18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੰਡੀਗੜ੍ਹ ’ਚ ਪੰਜਾਬ ਦੇ ਹਿੱਸੇ ਦੀਆਂ ਆਸਾਮੀਆਂ ਪੂਰੀਆਂ ਕੀਤੀਆਂ ਜਾਣ- ਨਵਾਬ ਸਿੰਘ ਮਨੇਸ

ਸਮਾਣਾ, 17 ਸਤੰਬਰ (ਪ੍ਰੀਤਮ ਸਿੰਘ ਨਾਗੀ)- ਇੰਟਰਨੈਸ਼ਨਲ ਵੈੱਲਫੇਅਰ ਫੋਰਮ ਦੇ ਚੇਅਰਮੈਨ ਨਵਾਬ ਸਿੰਘ ਮਨੇਸ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਿਹਤ ਸੇਵਾਵਾਂ ਦੀਆਂ ਪੰਜਾਬ ਦੇ ਹਿੱਸੇ ਦੀਆਂ ਆਸਾਮੀਆਂ ਘਟਾਏ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਇਤਿਹਾਸਕ ਤੇ ਸੰਵਿਧਾਨਕ ਹੱਕ ਹੈ, ਇਸ ਲਈ ਪ੍ਰਸਾਸਨਿਕ ਅਦਾਰਿਆਂ ਵਿਚ ਪੰਜਾਬ ਦੇ ਬਣਦੇ ਹਿੱਸੇ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਅਜੀਤ ਡੈਸਕ 18-09-2026
ਸਮਾਣਾ, 17 ਸਤੰਬਰ (ਪ੍ਰੀਤਮ ਸਿੰਘ ਨਾਗੀ)- ਇੰਟਰਨੈਸ਼ਨਲ ਵੈੱਲਫੇਅਰ ਫੋਰਮ ਦੇ ਚੇਅਰਮੈਨ ਨਵਾਬ ਸਿੰਘ ਮਨੇਸ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਿਹਤ ਸੇਵਾਵਾਂ ਦੀਆਂ ਪੰਜਾਬ ਦੇ ਹਿੱਸੇ ਦੀਆਂ ਆਸਾਮੀਆਂ ਘਟਾਏ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਇਤਿਹਾਸਕ ਤੇ ਸੰਵਿਧਾਨਕ ਹੱਕ ਹੈ, ਇਸ ਲਈ ਪ੍ਰਸਾਸਨਿਕ ਅਦਾਰਿਆਂ ਵਿਚ ਪੰਜਾਬ ਦੇ ਬਣਦੇ ਹਿੱਸੇ ਨੂੰ ਕਾਇਮ ਰੱਖਣਾ ਚਾਹੀਦਾ ਹੈ। ਸ. ਮਨੇਸ ਨੇ ਕਿਹਾ ਕਿ ਚੰਡੀਗੜ੍ਹ ਵਿਚ ਸਿਹਤ ਸੇਵਾਵਾਂ ਦੀਆਂ ਪੰਜਾਬ ਦੇ ਹਿੱਸੇ ਦੀਆਂ ਆਸਾਮੀਆਂ ਵਿਚ ਕਟੌਤੀ ਕਰਨਾ ਪੰਜਾਬ ਦੇ ਹੱਕਾਂ ਨੂੰ ਪ੍ਰਭਾਵਿਤ ਕਰਨ ਵਾਲਾ ਕਦਮ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਵਿਚ ਪੰਜਾਬ ਦੇ ਕੋਟੇ ਅਨੁਸਾਰ 50 ਫ਼ੀਸਦੀ ਅਸਾਮੀਆਂ ਰੱਖੀਆਂ ਜਾਣ ਅਤੇ ਪੰਜਾਬ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਭਵਿੱਖ ਵਿਚ ਅਜਿਹੀ ਕਟੌਤੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।
ਪਿਛਲੀ ਖ਼ਬਰ ਚੇਅਰਮੈਨ ਦੀ ਨਵੀਂ ਮੁਹਿੰਮ ‘ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ’ ਅਗਲੀ ਖ਼ਬਰ ਕਾਂਗਰਸ ਦੇ ਰਾਜ ਦੌਰਾਨ ਬਣੇ ਪ੍ਰੋਜੈਕਟਾਂ ਨੂੰ ਸੰਭਾਲਣ ’ਚ ‘ਆਪ’ ਸਰਕਾਰ ਨਾਕਾਮ- ਸਾਧੂ ਸਿੰਘ ਧਰਮਸੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।