18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਤ੍ਰਿਪੜੀ ਮੇਨ ਬਜ਼ਾਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

ਪਟਿਆਲਾ, 17 ਸਤੰਬਰ (ਅ. ਸ.

ਅਜੀਤ ਡੈਸਕ 18-09-2026
ਪਟਿਆਲਾ, 17 ਸਤੰਬਰ (ਅ. ਸ. ਆਹਲੂਵਾਲੀਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਤ੍ਰਿਪੜੀ ਮੇਨ ਬਜ਼ਾਰ ਵਿਚ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਦੀ ਅਗਵਾਈ ਹੇਠ ਵਰਕਰਾਂ, ਸਮਰਥਕਾਂ ਤੇ ਸਹਿਯੋਗੀਆਂ ਵਲੋਂ ਕੇਕ ਕੱਟ ਕੇ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਪ੍ਰਧਾਨ ਮੰਤਰੀ ਦਾ ਜਨਮ ਦਿਨ 17 ਸਤੰਬਰ ਨੂੰ ਹੈ ਤੇ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਅੱਜ ਉਨ੍ਹਾਂ ਨੂੰ ਦੇਸ਼ ਭਰ ਤੋਂ ਮਿਲੀਆਂ ਸ਼ੁਭਕਾਮਨਾਵਾਂ ਦਾ ਜ਼ਿਕਰ ਕੀਤਾ ਹੈ। ਇਸ ਮੌਕੇ ਕੋਹਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਮੀ ਉਮਰ ਤੇ ਦੇਸ਼ ਦੀ ਸੇਵਾ ਲਈ ਨਿਰੰਤਰ ਊਰਜਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਖੁਸ਼ੀ ਦੇ ਮੌਕੇ ਨੂੰ ਆਪਣੇ ਸਾਥੀਆਂ ਅਤੇ ਇਲਾਕਾ ਵਾਸੀਆਂ ਨਾਲ ਸਾਂਝਾ ਕਰਨਾ ਉਨ੍ਹਾਂ ਲਈ ਵਿਸ਼ੇਸ਼ ਪਲ ਰਿਹਾ। ਸਮਾਗਮ ਦੌਰਾਨ ਭਾਜਪਾ ਵਰਕਰਾਂ ਤੇ ਸਥਾਨਕ ਲੋਕਾਂ ਨੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ।
ਪਿਛਲੀ ਖ਼ਬਰ ਮਾਮਲਾ ਰੋਹਟਾ ਪਿੰਡ ਦੇ 19 ਸਾਲਾ ਨੌਜਵਾਨ ਦੀ ਭੇਦਭਰੀ ਮੌਤ ਦਾ: ਕੇਸ ਦਰਜ ਕਰਵਾਉਣ ਲਈ ਪਰਿਵਾਰ ਦਰ-ਦਰ ਭਟਕਿਆ ਅਗਲੀ ਖ਼ਬਰ ਪੱਤਰਕਾਰ ਅਵਤਾਰ ਸਿੰਘ ਕੰਬੋਜ ਨੂੰ ਸਦਮਾ ਮਾਤਾ ਜੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।