18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੜਕ ਦੀ ਮੁਰੰਮਤ ਸਬੰਧੀ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 17 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਨੂੰ ਯੂ.

ਅਜੀਤ ਡੈਸਕ 18-09-2026
ਪਟਿਆਲਾ, 17 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਨੂੰ ਯੂ. ਐਸ. ਐਸ. ਐਫ. ਦੇ ਆਗੂਆਂ ਵਲੋਂ ਪੰਜਾਬੀ ਯੂਨੀਵਰਸਿਟੀ ਸਾਹਮਣੇ ਲੰਘਦੇ ਹਾਈਵੇ ਦੀ ਕੱਟੀ ਹੋਈ ਸਲਿਪ ਰੋਡ ਦੀ ਮੁਰੰਮਤ ਬਾਰੇ ਇਕ ਮੰਗ ਪੱਤਰ ਦਿੱਤਾ ਗਿਆ। ਇਸ ਸੰਬੰਧੀ ਯੂ.ਐਸ.ਐਸ.ਐਫ. ਦੇ ਕੌਮੀ ਮੀਤ ਪ੍ਰਧਾਨ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਕੈਂਪਸ ਦੇ ਪੁਲ ਤੋਂ ਜ਼ਿਮੀਂਦਾਰਾਂ ਢਾਬੇ ਤੱਕ ਦੀ ਸੜਕ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ ਅਤੇ ਇੰਟਰਲੌਕ ਟਾਈਲ ਲਗਵਾਉਣ ਦੇ ਬਾਵਜੂਦ ਵੀ ਰੋਜ਼ਾਨਾ ਹਜ਼ਾਰਾਂ ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਰਾਤ ਸਮੇਂ ਸਟ੍ਰੀਟ ਲਾਈਟਾਂ ਵੀ ਬੰਦ ਪਈਆਂ ਹੋਣ ਕਰਕੇ ਚੋਰਾਂ ਅਤੇ ਐਕਸੀਡੈਟਾਂ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਕਤ ਅਨੁਸਾਰ ਮੀਂਹ ਪੈਣ ਨਾਲ ਇੱਥੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਡੂੰਘੇ ਖੱਡਿਆਂ ਵਿਚ ਕੋਈ ਨਾ ਕੋਈ ਵਹੀਕਲ ਡਿੱਗ ਪੈਂਦਾ ਹੈ, ਜਿਸ ਕਾਰਨ ਜਾਨੀ-ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਹਮੇਸ਼ਾ ਬਣਿਆ ਰਹਿੰਦਾ ਹੈ। ਉਨਾਂ ਦੱਸਿਆ ਕਿ ਡਾ. ਜਗਦੀਪ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਨਿਰਭੈ ਸਿੰਘ, ਗੁਰਜੋਤ ਸਿੰਘ, ਪ੍ਰਦੀਪ ਸਿੰਘ ਤੇ ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮਾਮਲਾ ਰੋਹਟਾ ਪਿੰਡ ਦੇ 19 ਸਾਲਾ ਨੌਜਵਾਨ ਦੀ ਭੇਦਭਰੀ ਮੌਤ ਦਾ: ਕੇਸ ਦਰਜ ਕਰਵਾਉਣ ਲਈ ਪਰਿਵਾਰ ਦਰ-ਦਰ ਭਟਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।