20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁੱਗਾ ਨੌਮੀ ਮੌਕੇ ਪਿੰਡ ਰਾਮਗੜ੍ਹ ਵਿਖੇ ਵਿਸ਼ਾਲ ਕਬੱਡੀ ਕੱਪ

ਡਕਾਲਾ, 19 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਗੁੱਗਾ ਨੌਮੀ ਦੇ ਪਵਿੱਤਰ ਤਿਉਹਾਰ ਮੌਕੇ ਗ੍ਰਾਮ ਪੰਚਾਇਤ ਪਿੰਡ ਰਾਮਗੜ੍ਹ ਵਲੋਂ ਵਿਸ਼ਾਲ ਓਪਨ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਕਬੱਡੀ ਕੱਪ ਵਿਚ ਇਲਾਕੇ ਦੀਆਂ ਨਾਮਵਰ ਟੀਮਾਂ ਵਲੋਂ ਭਾਗ ਲਿਆ ਜਾਵੇਗਾ।

ਅਜੀਤ ਡੈਸਕ 20-09-2026
ਡਕਾਲਾ, 19 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਗੁੱਗਾ ਨੌਮੀ ਦੇ ਪਵਿੱਤਰ ਤਿਉਹਾਰ ਮੌਕੇ ਗ੍ਰਾਮ ਪੰਚਾਇਤ ਪਿੰਡ ਰਾਮਗੜ੍ਹ ਵਲੋਂ ਵਿਸ਼ਾਲ ਓਪਨ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਕਬੱਡੀ ਕੱਪ ਵਿਚ ਇਲਾਕੇ ਦੀਆਂ ਨਾਮਵਰ ਟੀਮਾਂ ਵਲੋਂ ਭਾਗ ਲਿਆ ਜਾਵੇਗਾ। ਪੰਚਾਇਤ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 41 ਹਜ਼ਾਰ ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 31 ਹਜ਼ਾਰ ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਦਰਸ਼ਕਾਂ ਦੇ ਮਨੋਰੰਜਨ ਲਈ ਲੜਕੀਆਂ ਦੇ ਵਿਸ਼ੇਸ਼ ਸ਼ੋਅ ਮੈਚ ਵੀ ਕਰਵਾਏ ਜਾਣਗੇ। ਇਸ ਕਬੱਡੀ ਕੱਪ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਖੇਡ ਸਮਾਗਮ ਦੀ ਸ਼ੁਰੂਆਤ ਸਰਪੰਚ ਗੁਰਜੀਤ ਸਿੰਘ, ਸੁਰਿੰਦਰ ਸਿੰਘ ਅਤੇ ਹਾਕਮ ਸਿੰਘ ਟੂਰਨਾ ਵਲੋਂ ਕਰਵਾਈ ਗਈ। ਇਸ ਮੌਕੇ ਸਰਪੰਚ ਗੁਰਜੀਤ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਇਸ ਮੌਕੇ ਨਰਿੰਦਰ ਸਿੰਘ, ਜਸਮੇਲ ਸਿੰਘ, ਤਰਲੋਚਨ ਸਿੰਘ, ਅਮਰ ਸਿੰਘ, ਬਹਾਦਰ ਸਿੰਘ, ਲਾਲੀ ਨਾਥ, ਸੰਦੀਪ ਸਿੰਘ, ਜਸਦੇਵ ਸਿੰਘ ਸਮੇਤ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਸਨੌਰ ਤੇ ਭੁਨਰਹੇੜੀ ਬਲਾਕਾਂ ’ਚ ਕਰੋੜਾਂ ਦੇ ਘਪਲੇ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇ– ਪਠਾਣਮਾਜਰਾ ਅਗਲੀ ਖ਼ਬਰ ਮਿਸ਼ਨ 2027 ਤਹਿਤ ‘ਆਪ’ ਦੇ ਬਲਾਕ ਪ੍ਰਧਾਨਾਂ ਅਤੇ ਬੂਥ ਲੀਡਰਾਂ ਦਾ ਟਰੇਨਿੰਗ ਕੈਂਪ ਅੱਜ–ਕਪਿਲ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।