22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ 23 ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ

ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਪੰਜਾਬ ਸਰਕਾਰ/ਬਿਜਲੀ ਨਿਗਮ ਮੈਨੇਜ਼ਮੈਟ ਵਲੋਂ ਹੱਲ ਨਾ ਕੀਤੇ ਜਾਣ ਤੇ ਮੀਟਿੰਗ ਪ੍ਰਦਾਨ ਨਾ ਕੀਤੇ ਜਾਣ ਦੇ ਰੋਸ ਵਿਚ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ 23 ਸਤੰਬਰ ਨੂੰ ਵਿਸ਼ਾਲ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਪੂਰੇ ਪੰਜਾਬ ਭਰ ਵਿਚੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਭਾਗ ਲੈਣਗੇ ਤੇ ਪੰਜਾਬ ਸਰਕਾਰ/ਨਿਗਮ ਮੈਨੇ਼ਜਮੈਂਟ ਦਾ ਪਿੱਟ ਸਿ਼ਆਪਾ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਕੁਲਦੀਪ ਸਿੰਘ ਖੰਨਾਂ, ਦਲਵੀਰ ਸਿੰਘ ਜੌਹਲ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ ਸਿੱਧੂ, ਵਿਜੇ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਗੁਰੂ, ਸੰਜੀਵ ਕੁਮਾਰ, ਇੰਜ: ਪਵਿੱਤਰ ਸਿੰਘ ਨੌਲੱਖਾ, ਸੁਰਿੰਦਰ ਧਰਾਂਗਵਾਲਾ, ਛਿੰਦਰ ਸਿੰਘ, ਲਖਵੀਰ ਸਿੰਘ, ਹਰਜਸ ਸਿੰਘ ਮਹਿਰਾਜ ਸਰਦਾਰਾ ਸਿੰਘ ਗੱਜੂਮਾਜਰਾ, ਜਸਵੀਰ ਸਿੰਘ ਮੋਹਾਲੀ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਬੈਨਰ ਹੇਠ ਸਮੁੱਚੇ ਪੰਜਾਬ ਦੇ ਮੁਲਾਜ਼ਮ ਵਰਗ ਵਲੋਂ ਪਿਛਲੇ ਸਮੇ ਤੋਂ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ’ਤੇ ਸੰਜੀਦਗੀ ਨਹੀ ਦਿਖਾਈ ਗਈ, ਜਿਸ ਕਾਰਨ ਬਿਜਲੀ ਨਿਗਮ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ’ਚ ਨਿਰਾਸ਼ਾ ਅਤੇ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ।

ਅਜੀਤ ਡੈਸਕ 22-09-2026
ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਪੰਜਾਬ ਸਰਕਾਰ/ਬਿਜਲੀ ਨਿਗਮ ਮੈਨੇਜ਼ਮੈਟ ਵਲੋਂ ਹੱਲ ਨਾ ਕੀਤੇ ਜਾਣ ਤੇ ਮੀਟਿੰਗ ਪ੍ਰਦਾਨ ਨਾ ਕੀਤੇ ਜਾਣ ਦੇ ਰੋਸ ਵਿਚ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ 23 ਸਤੰਬਰ ਨੂੰ ਵਿਸ਼ਾਲ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਪੂਰੇ ਪੰਜਾਬ ਭਰ ਵਿਚੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਭਾਗ ਲੈਣਗੇ ਤੇ ਪੰਜਾਬ ਸਰਕਾਰ/ਨਿਗਮ ਮੈਨੇ਼ਜਮੈਂਟ ਦਾ ਪਿੱਟ ਸਿ਼ਆਪਾ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਕੁਲਦੀਪ ਸਿੰਘ ਖੰਨਾਂ, ਦਲਵੀਰ ਸਿੰਘ ਜੌਹਲ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ ਸਿੱਧੂ, ਵਿਜੇ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਗੁਰੂ, ਸੰਜੀਵ ਕੁਮਾਰ, ਇੰਜ: ਪਵਿੱਤਰ ਸਿੰਘ ਨੌਲੱਖਾ, ਸੁਰਿੰਦਰ ਧਰਾਂਗਵਾਲਾ, ਛਿੰਦਰ ਸਿੰਘ, ਲਖਵੀਰ ਸਿੰਘ, ਹਰਜਸ ਸਿੰਘ ਮਹਿਰਾਜ ਸਰਦਾਰਾ ਸਿੰਘ ਗੱਜੂਮਾਜਰਾ, ਜਸਵੀਰ ਸਿੰਘ ਮੋਹਾਲੀ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਬੈਨਰ ਹੇਠ ਸਮੁੱਚੇ ਪੰਜਾਬ ਦੇ ਮੁਲਾਜ਼ਮ ਵਰਗ ਵਲੋਂ ਪਿਛਲੇ ਸਮੇ ਤੋਂ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ’ਤੇ ਸੰਜੀਦਗੀ ਨਹੀ ਦਿਖਾਈ ਗਈ, ਜਿਸ ਕਾਰਨ ਬਿਜਲੀ ਨਿਗਮ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ’ਚ ਨਿਰਾਸ਼ਾ ਅਤੇ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ। ਮੋਰਚੇ ਵਲੋਂ ਦਿੱਤੇ ਗਏ ਸੰਘਰਸ਼ ਨੋਟਿਸ ਅਨੁਸਾਰ 22 ਸਤੰਬਰ ਤੱਕ ਸੀ. ਐਮ. ਡੀ. ਅਤੇ ਸਮੂਹ ਡਾਇਰੈਕਟਰਜ਼ ਦਾ ਫੀਲਡ ਦੌਰਿਆਂ ਦੌਰਾਨ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ ਤੇ ਬਣਦੀ ਡਿਊਟੀ ਕਰਕੇ ਮੋਬਾਈਲ ਫ਼ੋਨ ਬੰਦ ਰੱਖੇ ਜਾਣਗੇ।
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, ਦੋ ਨਾਮਜ਼ਦ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।