22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿਸ਼ਵ ਪੰਜਾਬੀ ਦਿਵਸ 23 ਨੂੰ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਮਨਾਇਆ ਜਾਵੇਗਾ- ਭੁਪਿੰਦਰ ਸਿੰਘ

ਦੇਵੀਗੜ੍ਹ, 21 ਸਤੰਬਰ (ਰਾਜਿੰਦਰ ਸਿੰਘ ਮੌਜੀ)- ਬਾਬਾ ਫਰੀਦ ਜੀ ਦੇ ਪਵਿੱਤਰ ਆਗਮਨ ਦਿਵਸ ਮੌਕੇ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ। ਇਹ ਵਿਸ਼ੇਸ਼ ਸਮਾਗਮ ਸ਼ਾਮ 3 ਵਜੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।

ਅਜੀਤ ਡੈਸਕ 22-09-2026
ਦੇਵੀਗੜ੍ਹ, 21 ਸਤੰਬਰ (ਰਾਜਿੰਦਰ ਸਿੰਘ ਮੌਜੀ)- ਬਾਬਾ ਫਰੀਦ ਜੀ ਦੇ ਪਵਿੱਤਰ ਆਗਮਨ ਦਿਵਸ ਮੌਕੇ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ। ਇਹ ਵਿਸ਼ੇਸ਼ ਸਮਾਗਮ ਸ਼ਾਮ 3 ਵਜੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਇਸ ਮੌਕੇ ਪ੍ਰਬੰਧਕਾਂ ਵਲੋਂ ਸੂਬੇ ਦੇ ਸਮੂਹ ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ, ਪੰਜਾਬੀ ਮਾਂ-ਬੋਲੀ ਦੇ ਪਰਵਾਨਿਆਂ ਅਤੇ ਸਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਨਿੱਘੀ ਅਪੀਲ ਕੀਤੀ ਗਈ ਹੈ। ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਾਨਵਤਾ ਨੂੰ ਆਪਸੀ ਪ੍ਰੇਮ, ਭਾਈਚਾਰੇ ਅਤੇ ਸੱਚੇ ਮਾਰਗ ਦਾ ਸੁਨੇਹਾ ਦਿੰਦੀ ਹੈ।ਇਹ ਸਮਾਗਮ ਪੰਜਾਬੀ ਭਾਸ਼ਾ ਪ੍ਰਤੀ ਸਾਡੇ ਸਮੂਹਿਕ ਪਿਆਰ ਅਤੇ ਵਚਨਬੱਧਤਾ ਨੂੰ ਦਰਸਾਏਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਸ਼ਾ ਦੇ ਪ੍ਰੇਮੀ ਅਤੇ ਬੁੱਧੀਜੀਵੀ ਵਰਗ ਸ਼ਾਮਲ ਹੋ ਕੇ ਇਸ ਦਿਨ ਨੂੰ ਯਾਦਗਾਰ ਬਣਾਏਗਾ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਵਿਅਕਤੀ ’ਤੇ ਹਮਲਾ ਨਿੰਦਣਯੋਗ- ਕਰਨ ਕੌੜਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।