23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰੱਖੜਾ ਨੇ ਬੰਮਣਾਂ ਵਿਖੇ ਵੰਡੇ 10 ਲੱਖ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਕਾਰਡ

ਸਮਾਣਾ, 22 ਸੰਤਬਰ (ਹਰਵਿੰਦਰ ਸਿੰਘ ਟੋਨੀ)- ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਬੰਮਣਾਂ ਵਿਖੇ ਲਾਭਪਾਤਰੀਆਂ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਦੀ ਮੁੱਢਲੀ ਲੋੜ ਹਨ ਅਤੇ ਮਾਨ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 23-09-2026
ਸਮਾਣਾ, 22 ਸੰਤਬਰ (ਹਰਵਿੰਦਰ ਸਿੰਘ ਟੋਨੀ)- ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਬੰਮਣਾਂ ਵਿਖੇ ਲਾਭਪਾਤਰੀਆਂ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਦੀ ਮੁੱਢਲੀ ਲੋੜ ਹਨ ਅਤੇ ਮਾਨ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਆਮ ਪਰਿਵਾਰਾਂ ਲਈ ਵੱਡੀ ਰਾਹਤ ਦਾ ਸਾਧਨ ਬਣ ਰਹੇ ਹਨ। ਦਸਣਯੋਗ ਹੈ ਕਿ ਸੂਬੇ ਭਰ ‘ਚ 684 ਪ੍ਰਾਈਵੇਟ ਹਸਪਤਾਲਾਂ ਸਮੇਤ ਕੁੱਲ 909 ਸੂਚੀਬੱਧ ਹਸਪਤਾਲ ਵਿਚ ਪੰਜਾਬ ਦੇ 54.6 ਲੱਖ ਪਰਿਵਾਰ ‘ਚੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 3.53 ਲੱਖ ਤੋਂ ਵੱਧ ਲਾਭਪਾਤਰੀ 1,300 ਕਰੋੜ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।ਰੱਖੜਾ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਸਰਕਾਰ ਵਲੋਂ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਨੂੰ ਹੋਰ ਸੁਖਾਲਾ ਬਣਾਉਣ ਵਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸ. ਰੱਖੜਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੰਭਾਲ ਅਤੇ ਹਰ ਲੋੜਵੰਦ ਪਰਿਵਾਰ ਨੂੰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਲੋਕ-ਭਲਾਈ ਪ੍ਰਤੀ ਵਚਨਬੱਧਤਾ ਦਾ ਅਹਿਮ ਹਿੱਸਾ ਹੈ। ਇਸ ਮੌਕੇ ਸਰਪੰਚ ਸੰਨਦੀਪ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਰਣਵੀਰ ਸਿੰਘ, ਪੰਚ ਭਗਤ ਸਿੰਘ, ਪੰਚ ਰਾਜਵੀਰ ਸਿੰਘ, ਪੰਚ ਗੁਰਜੰਟ ਸਿੰਘ, ਪੰਚ ਕਾਕਾ ਸਿੰਘ, ਪੰਚ ਸਤਪਾਲ ਸਿੰਘ, ਯਾਦਵਿੰਦਰ ਸਿੰਘ, ਕਰਨੈਲ ਸਿੰਘ ਤੇ ਹੋਰ ਪਾਰਟੀ ਸਮਰਥਕ ਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਨਹਿਰ ’ਚ ਡਿਗਿਆ ਨੌਜਵਾਨ ਤੇਜ਼ ਵਹਾਅ ’ਚ ਰੁੜ੍ਹਿਆ, ਭਾਲ ਜਾਰੀ ਅਗਲੀ ਖ਼ਬਰ ਪੰਜ ਦਿਨਾਂ ਸੰਤ ਸਮਾਗਮ 26 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।