ਸਨੌਰ, 22 ਸਤੰਬਰ (ਮੋਹਣ ਸਿੰਘ ਭੱਟੀ)- ਹਲਕਾ ਸਨੌਰ ਦੇ ਪਿੰਡ ਬੋਲੜ ਕਲਾਂ ਵਿਖੇ ਨੌਜਵਾਨ ਸਭਾ ਵਲੋਂ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਦਾ ਵਿਸ਼ਾਲ ਜਾਗਰਣ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਗਿਆ। ਇਸ ਪਵਿੱਤਰ ਧਾਰਮਿਕ ਸਮਾਗਮ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਸੂਬਾ ਉਪ ਪ੍ਰਧਾਨ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਮਾਤਾ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਜਾਗਰਣ ਪ੍ਰਬੰਧਕ ਕਮੇਟੀ ਵਲੋਂ ਗੌਰਵ ਸੰਧੂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਗੌਰਵ ਸੰਧੂ ਨੇ ਪੰਚਾਇਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਆਯੋਜਨ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ, ਪ੍ਰੇਮ-ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੌਜਵਾਨ ਸਭਾ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਧਾਰਮਿਕ ਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ।ਇਸ ਧਾਰਮਿਕ ਸਮਾਗਮ ਮੌਕੇ ਸਰਪੰਚ ਰਣਦੀਪ ਸਿੰਘ ਰਾਣਾ, ਬਾਬਾ ਨਿਰੰਜਨ ਸਿੰਘ ਬੋਲੜ ਕਲਾਂ, ਸੁਸਾਇਟੀ ਪ੍ਰਧਾਨ ਕਰਮਜੀਤ ਸਿੰਘ, ਨੌਜਵਾਨ ਸਭਾ ਦੇ ਆਗੂ ਗੋਲਡੀ, ਪੰਚਾਇਤ ਮੈਂਬਰ ਲਾਡੀ, ਨਛੱਤਰ ਸਿੰਘ ਰਠੀਆਂ, ਰਣਧੀਰ ਗਿੱਲ ਸਨੌਰ, ਸਤਵਿੰਦਰ ਸਿੰਘ ਰਠੀਆਂ, ਰਜਤ ਭਾਟੀਆ, ਗੁਰਪਾਲ ਸਿੰਘ ਸਨੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਮੌਜੂਦ ਸਨ।
ਨੌਜਵਾਨ ਸਭਾ ਬੋਲੜ ਕਲਾਂ ਵਲੋਂ ਕਰਵਾਏ ਮਾਤਾ ਦੇ ਜਾਗਰਣ ’ਚ ਗੌਰਵ ਸੰਧੂ ਨੇ ਭਰੀ ਹਾਜ਼ਰੀ
ਸਨੌਰ, 22 ਸਤੰਬਰ (ਮੋਹਣ ਸਿੰਘ ਭੱਟੀ)- ਹਲਕਾ ਸਨੌਰ ਦੇ ਪਿੰਡ ਬੋਲੜ ਕਲਾਂ ਵਿਖੇ ਨੌਜਵਾਨ ਸਭਾ ਵਲੋਂ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਦਾ ਵਿਸ਼ਾਲ ਜਾਗਰਣ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਗਿਆ। ਇਸ ਪਵਿੱਤਰ ਧਾਰਮਿਕ ਸਮਾਗਮ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਸੂਬਾ ਉਪ ਪ੍ਰਧਾਨ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਮਾਤਾ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਅਜੀਤ ਡੈਸਕ
23-09-2026