‘ ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ ਸ਼ੁਰੂ
ਪਾਤੜਾਂ, 22 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਾਲੇਕਾ ਅਤੇ ਕਰਾਜ਼ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ’ਚ ਸਫ਼ਾਈ ਸੇਵਕਾਂ ਵਲੋਂ ਸ਼ਹਿਰ ਵਿਚ ਸਫ਼ਾਈ ਕੀਤੀ ਗਈ ਅਤੇ ਸ਼ਹਿਰ ਵਾਸੀਆਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਸੁੱਟੇ ਜਾਣ ਅਤੇ ਖਾਲੀ ਥਾਵਾਂ ’ਤੇ ਨਾ ਸੁੱਟੇ ਜਾਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵਲੋਂ ਸ਼ਹਿਰ ਵਿਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ।
ਅਜੀਤ ਡੈਸਕ
23-09-2026