23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਦੀ ਇਲਾਜ ਦੌਰਾਨ ਲੱਤ ਕੱਟੀ

ਰਾਜਪੁਰਾ, 22 ਸਤੰਬਰ (ਜੀ. ਪੀ.

ਅਜੀਤ ਡੈਸਕ 23-09-2026
ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)- ਕੌਮੀ ਸ਼ਾਹ ਮਾਰਗ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਡਾਕਟਰਾਂ ਵਲੋਂ ਇਕ ਲੱਤ ਕੱਟ ਦੇਣ ’ਤੇ ਸ਼ੰਭੂ ਥਾਣੇ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਨੰਨਹੇੜਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੀ 11 ਸਤੰਬਰ ਨੂੰ ਜਦੋਂ ਉਹ ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ’ਤੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੁਲਤਾਨੀ ਢਾਬੇ ਨੇੜੇ ਜਾ ਰਿਹਾ ਸੀ ਤਾਂ ਇਕ ਕਾਰ ਚਾਲਕ ਨੇ ਆਪਣੀ ਕਾਰ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਉਸ ਵਿਚ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ’ਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸਦੀ ਲੱਤ ਨੂੰ ਕੱਟ ਦਿੱਤਾ।
ਪਿਛਲੀ ਖ਼ਬਰ ਨਗਰ ਨਿਗਮ ਨੇ 11.50 ਕਰੋੜ ਰੁਪਏ ਤੋਂ ਵੱਧ ਪ੍ਰਾਪਰਟੀ ਟੈਕਸ ਕੀਤਾ ਰਿਕਵਰ, 31,713 ਰਿਟਰਨਾਂ ਦਾਖ਼ਲ ਡਿਫਾਲਟਰਾਂ ਨੂੰ 72... ਅਗਲੀ ਖ਼ਬਰ ਸੜਕਾਂ ਦੇ ਮਸਲਿਆਂ ਬਾਰੇ 24 ਨੂੰ ਧਰੇੜੀ ਜੱਟਾਂ ਟੋਲ ਪਲਾਜ਼ਾ ਟੋਲ ਮੁਕਤ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।