ਵਿੱਕੀ ਘਨੌਰ ਨੇ ਪਿੰਡ ਸੇਹਰੀ ’ਚ ‘ਆਪ’ ਦੇ ਵਰਕਰਾਂ ਨਾਲ ਕੀਤੀ ਮੀਟਿੰਗ ਮਾਨ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਦਿੱਤਾ ਸੱਦਾ
ਘਨੌਰ, 22 ਸਤੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ‘ਆਪ’ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਬਲਾਕ ਸ਼ੰਭੂ ਦੇ ਪਿੰਡ ਸੇਹਰੀ ‘ਚ ਪਾਰਟੀ ਦੇ ਟਕਸਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ‘ਤੇ ਵਿਚਾਰ ਕੀਤਾ ਗਿਆ।
ਅਜੀਤ ਡੈਸਕ
23-09-2026