23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਦੇਵੀਗੜ੍ਹ ਇਲਾਕੇ ’ਚ ਲਿੰਕ ਸੜਕਾਂ ਦੀ ਹਾਲਤ ਖ਼ਸਤਾ: ਬੇਗਮਪੁਰਾ ਟਾਈਗਰ ਫੋਰਸ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)- ਦੇਵੀਗੜ੍ਹ ਇਲਾਕੇ ਦੀਆਂ ਲਿੰਕ ਸੜਕਾਂ ਦੀ ਬਦਹਾਲੀ ਅਤੇ ਠੇਕੇਦਾਰਾਂ ਦੀ ਮਣਮਾਨੀ ਕਾਰਨ ਆਮ ਲੋਕਾਂ, ਸਕੂਲੀ ਬੱਚਿਆਂ ਅਤੇ ਰਾਹਗੀਰਾਂ ਨੂੰ ਪੇਸ਼ ਆ ਰਹੀਆਂ ਭਾਰੀ ਮੁਸ਼ਕਿਲਾਂ ਦਾ ਸਖ਼ਤ ਨੋਟਿਸ ਲੈਂਦਿਆਂ ‘ਬੇਗਮਪੁਰਾ ਟਾਈਗਰ ਫੋਰਸ’ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਅਹਿਮ ਮੰਗ ਪੱਤਰ ਭੇਜਿਆ ਗਿਆ ਹੈ। ਇਹ ਮੰਗ ਪੱਤਰ ਐਸ.

ਐਸ.ਡੀ.ਐਮ. ਦੁੱਧਨ ਸਾਧਾਂ ਹਰਜੋਤ ਕੌਰ ਨੂੰ ਮੰਗ ਪੱਤਰ ਸੌਂਪਦੇ ਹੋਏ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰ। ਅਜੀਤ ਤਸਵੀਰ 23-09-2026
ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)- ਦੇਵੀਗੜ੍ਹ ਇਲਾਕੇ ਦੀਆਂ ਲਿੰਕ ਸੜਕਾਂ ਦੀ ਬਦਹਾਲੀ ਅਤੇ ਠੇਕੇਦਾਰਾਂ ਦੀ ਮਣਮਾਨੀ ਕਾਰਨ ਆਮ ਲੋਕਾਂ, ਸਕੂਲੀ ਬੱਚਿਆਂ ਅਤੇ ਰਾਹਗੀਰਾਂ ਨੂੰ ਪੇਸ਼ ਆ ਰਹੀਆਂ ਭਾਰੀ ਮੁਸ਼ਕਿਲਾਂ ਦਾ ਸਖ਼ਤ ਨੋਟਿਸ ਲੈਂਦਿਆਂ ‘ਬੇਗਮਪੁਰਾ ਟਾਈਗਰ ਫੋਰਸ’ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਅਹਿਮ ਮੰਗ ਪੱਤਰ ਭੇਜਿਆ ਗਿਆ ਹੈ। ਇਹ ਮੰਗ ਪੱਤਰ ਐਸ.ਡੀ.ਐਮ. ਦੁੱਧਨ ਸਾਧਾਂ ਰਾਹੀਂ ਪ੍ਰਸ਼ਾਸਨ ਨੂੰ ਸੌਂਪਿਆ ਗਿਆ ਹੈ, ਜਿਸ ਵਿਚ ਤੁਰੰਤ ਪ੍ਰਭਾਵ ਨਾਲ ਅਧੂਰੇ ਪਏ ਸੜਕੀ ਕੰਮਾਂ ਨੂੰ ਮੁਕੰਮਲ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ। ਆਗੂਆਂ ਨੇ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਹੈ ਕਿ ਇਲਾਕੇ ਵਿੱਚ ਲਿੰਕ ਸੜਕਾਂ ਦੀ ਹਾਲਤ ਇੰਨੀ ਜ਼ਿਆਦਾ ਖਰਾਬ ਹੋ ਚੁੱਕੀ ਹੈ ਕਿ ਆਮ ਜਨਤਾ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਰਸਤਿਆਂ ਵਿਚ ਵੱਡੇ-ਵੱਡੇ ਖੱਡਿਆਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਇਸ ਤੋਂ ਇਲਾਵਾ, ਛੋਟੇ ਬੱਚਿਆਂ ਦਾ ਸਕੂਲ ਜਾਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗ ਪੱਤਰ ਵਿੱਚ ਮੁੱਖ ਤੌਰ ‘ਤੇ ਦੱਸਿਆ ਗਿਆ ਹੈ ਕਿ ਸੜਕਾਂ ਦੀ ਮੁਰੰਮਤ ਦਾ ਠੇਕਾ ਲੈਣ ਵਾਲਾ ਠੇਕੇਦਾਰ ਅੱਧਾ ਕੰਮ ਕਰਕੇ ਵਿਚਕਾਰ ਹੀ ਛੱਡ ਗਿਆ ਹੈ ਅਤੇ ਮੁੜ ਕੇ ਵਾਪਸ ਨਹੀਂ ਆਇਆ। ਬਾਰਸ਼ਾਂ ਪੈਣ ਕਾਰਨ ਪਹਿਲਾਂ ਕੀਤਾ ਗਿਆ ਮਾਮੂਲੀ ਕੰਮ ਵੀ ਖਰਾਬ ਹੋ ਚੁੱਕਾ ਹੈ। ਖਾਸ ਤੌਰ ‘ਤੇ ਦੇਵੀਗੜ੍ਹ ਤੋਂ ਬੈਹਿਰੂ ਵਾਲੀ ਸੜਕ, ਮਸੀਂਗਣ ਤੋਂ ਫਰੀਦਪੁਰ-ਇਸਰਹੇੜੀ ਤੱਕ, ਅਤੇ ਸਵਾਈ ਸਿੰਘ ਵਾਲਾ ਤੋਂ ਮੇਨ ਪਿਹੋਵਾ ਰੋਡ ਤੱਕ ਦੇ ਰਸਤੇ ਬੁਰੀ ਤਰ੍ਹਾਂ ਟੁੱਟ ਚੁੱਕੇ ਹਨ। ਇਹਨਾਂ ਸੜਕਾਂ ਤੇ ਅਜੇ ਤੱਕ ਲੁੱਕ ਨਹੀਂ ਪਾਈ ਗਈ।ਇਸ ਮੌਕੇ ਬੇਗਮਪੁਰਾ ਟਾਈਗਰ ਫੋਰਸ ਦੇ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਹਿਰੂ ਅਤੇ ਜਨਰਲ ਸਕੱਤਰ ਸਾਹਿਬ ਸਿੰਘ ਫਰੀਦਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ, “ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਪੇਂਡੂ ਇਲਾਕਿਆਂ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਠੇਕੇਦਾਰ ਲੋਕਾਂ ਦੀ ਜਾਨ ਨਾਲ ਖਿਲਵਾੜ ਕਰ ਰਹੇ ਹਨ ਅਤੇ ਅੱਧਾ ਕੰਮ ਛੱਡ ਕੇ ਫਰਾਰ ਹਨ। ਜੇਕਰ ਆਉਣ ਵਾਲੇ ਕੁਝ ਦਿਨਾਂ ਵਿੱਚ ਇਨ੍ਹਾਂ ਲਿੰਕ ਸੜਕਾਂ ਦਾ ਕੰਮ ਮੁੜ ਸ਼ੁਰੂ ਕਰਕੇ ਪੂਰਾ ਨਾ ਕੀਤਾ ਗਿਆ, ਤਾਂ ਫੋਰਸ ਵੱਲੋਂ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਸ. ਡੀ. ਐਮ. ਦੁੱਧਨ ਸਾਧਾਂ ਹਰਜੋਤ ਕੌਰ ਨੇ ਭਰੋਸਾ ਦਿੰਦਿਆਂ ਕਿਹਾ ਕਿ, “ਬੇਗਮਪੁਰਾ ਟਾਈਗਰ ਫੋਰਸ ਵਲੋਂ ਲਿੰਕ ਸੜਕਾਂ ਦੀ ਖਸਤਾ ਹਾਲਤ ਅਤੇ ਠੇਕੇਦਾਰ ਦੀ ਲਾਪਰਵਾਹੀ ਬਾਰੇ ਜੋ ਮੰਗ ਪੱਤਰ ਸੌਂਪਿਆ ਗਿਆ ਹੈ। ਉਹ ਇਸ ਮੰਗ ਪੱਤਰ ਨੂੰ ਸਰਕਾਰ ਤੱਕ ਪਹੁੰਚਾਉਣਗੇ। ਇਸ ਮੌਕੇ ਓਪ ਪ੍ਰਧਾਨ ਗੁਰਮੀਤ ਸਿੰਘ ਬੁੜੇ ਮਾਜਰਾ, ਸਕੱਤਰ ਅਮਰ ਨਾਥ ਕੋਹਲੇ ਮਾਜਰਾ ਤੇ ਸਮੂਹ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪਿੰਡ ਕਕਰਾਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ ਅਗਲੀ ਖ਼ਬਰ ‘ ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਉਣ ਲਈ ਰਣਜੋਧ ਸਿੰਘ ਹਡਾਣਾ ਨੇ ਪਿੰਡ ਦੌਣ ਖ਼ੁਰਦ ਤੋਂ ਮੁਹਿੰਮ ਆਰੰਭੀ ਹਰ ਪਰਿਵਾਰ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।