23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗਬਨ ਮਾਮਲੇ ’ਚ ਪਿੰਡ ਕੱਲਰ ਭੈਣੀ ਦੇ ਸਰਪੰਚ ਗੋਸ਼ਾ ਢੀਂਡਸਾ ਬਰੀ ਕਿਹਾ, ਰੱਖੜਾ ਪਰਿਵਾਰ ਦਾ ਸੱਚਾ ਸਿਪਾਹੀ ਹਾਂ , ਰੱਖੜਾ ਪਰਿਵਾਰ ਨੂੰ ਨਾ ਛੱਡ ਕਾਰਨ ਹੋਏ ਸੀ ਝੂਠੇ ਪਰਚੇ

ਡਕਾਲਾ, 22 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਦੇ ਸਰਪੰਚ ਗੋਸ਼ਾ ਢੀਂਡਸਾ ਨੂੰ ਪੰਚਾਇਤ ਦੇ ਕਰੀਬ 15 ਲੱਖ 43 ਹਜ਼ਾਰ ਰੁਪਏ ਦੇ ਕਥਿਤ ਗਬਨ ਨਾਲ ਸੰਬੰਧਿਤ ਮਾਮਲੇ ਵਿਚ ਅਦਾਲਤ ਵਲੋਂ ਬਰੀ ਕੀਤਾ ਗਿਆ ਹੈ। ਕਾਂਗਰਸ ਦੀ ਸਰਕਾਰ ਸਮੇਂ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕੀਤੇ ਗਏ ਸਨ।

ਅਜੀਤ ਡੈਸਕ 23-09-2026
ਡਕਾਲਾ, 22 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਦੇ ਸਰਪੰਚ ਗੋਸ਼ਾ ਢੀਂਡਸਾ ਨੂੰ ਪੰਚਾਇਤ ਦੇ ਕਰੀਬ 15 ਲੱਖ 43 ਹਜ਼ਾਰ ਰੁਪਏ ਦੇ ਕਥਿਤ ਗਬਨ ਨਾਲ ਸੰਬੰਧਿਤ ਮਾਮਲੇ ਵਿਚ ਅਦਾਲਤ ਵਲੋਂ ਬਰੀ ਕੀਤਾ ਗਿਆ ਹੈ। ਕਾਂਗਰਸ ਦੀ ਸਰਕਾਰ ਸਮੇਂ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕੀਤੇ ਗਏ ਸਨ। ਗੋਸ਼ਾ ਢੀਂਡਸਾ ਨੇ ਕਿਹਾ ਕਿ ਉਹ ਹਮੇਸ਼ਾ ਰੱਖੜਾ ਪਰਿਵਾਰ ਦੇ ਵਫ਼ਾਦਾਰ ਸਿਪਾਹੀ ਵਜੋਂ ਪਰਿਵਾਰ ਦੇ ਹਰ ਚੰਗੇ-ਮਾੜੇ ਸਮੇਂ ਵਿਚ ਨਾਲ ਖੜ੍ਹਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਸਿਆਸੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਖ਼ਿਲਾਫ਼ ਪੰਜ ਮਾਮਲੇ ਦਰਜ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਚਾਰ ਮਾਮਲਿਆਂ ਵਿਚ ਉਹ ਪਹਿਲਾਂ ਹੀ ਅਦਾਲਤ ਵਲੋਂ ਬਰੀ ਹੋ ਚੁੱਕੇ ਹਨ, ਜਦਕਿ ਹੁਣ ਪੰਚਾਇਤ ਦੇ ਕਰੀਬ 15 ਲੱਖ 43 ਹਜ਼ਾਰ ਰੁਪਏ ਦੇ ਕਥਿਤ ਗਬਨ ਨਾਲ ਸੰਬੰਧਿਤ ਮਾਮਲੇ ਵਿਚ ਵੀ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤੀ ਫ਼ੈਸਲੇ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਸੱਚ ਦਾ ਸਾਹਮਣਾ ਕਰਨ ਦਾ ਹੌਸਲਾ ਹੋਰ ਵਧਿਆ ਹੈ। ਗੋਸ਼ਾ ਢੀਂਡਸਾ ਨੇ ਕਿਹਾ ਕਿ ਰੱਖੜਾ ਪਰਿਵਾਰ ਨਾਲ ਖੜ੍ਹਨਾ ਉਨ੍ਹਾਂ ਨੂੰ ਭਾਵੇਂ ਮਹਿੰਗਾ ਪਿਆ ਪਰ ਉਹ ਅੱਜ ਵੀ ਆਪਣੇ ਆਪ ਨੂੰ ਰੱਖੜਾ ਪਰਿਵਾਰ ਦਾ ਸੱਚਾ ਸਿਪਾਹੀ ਮੰਨਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਈ ਵਾਰ ਉਨ੍ਹਾਂ ਨੂੰ ਰੱਖੜਾ ਪਰਿਵਾਰ ਤੋਂ ਅਲੱਗ ਹੋਣ ਅਤੇ ਪਾਰਟੀ ਛੱਡਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਆਪਣੇ ਸਿਆਸੀ ਸਾਥੀਆਂ ਨਾਲ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੱਚੇ ਪਾਤਸ਼ਾਹ ’ਤੇ ਪੂਰਾ ਭਰੋਸਾ ਸੀ ਅਤੇ ਅਦਾਲਤ ਦੇ ਫ਼ੈਸਲੇ ਨਾਲ ਉਨ੍ਹਾਂ ਨੂੰ ਨਿਆਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਗੇ ਵੀ ਉਹ ਸੱਚ ਅਤੇ ਇਨਸਾਫ਼ ਲਈ ਡਟ ਕੇ ਖੜ੍ਹੇ ਰਹਿਣਗੇ।
ਪਿਛਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ ਅਗਲੀ ਖ਼ਬਰ ਸੜਕ ਹਾਦਸਿਆਂ ’ਚ ਦੋ ਔਰਤਾਂ ਸਮੇਤ ਤਿੰਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।