ਪੰਜੇਟਾ ਦੀ ਬਸਤੀ ’ਚ ਗੰਦੇ ਪਾਣੀ ਕਾਰਨ ‘ਨਰਕ’ ਵਰਗੇ ਹਾਲਾਤ ਬਣੇ
ਭੁੱਨਰਹੇੜੀ, 23 ਸਤੰਬਰ (ਧਨਵੰਤ ਸਿੰਘ)- ਪਿਹੋਵਾ-ਪਟਿਆਲਾ ਮੁੱਖ ਮਾਰਗ ’ਤੇ ਸਥਿਤ ਪਿੰਡ ਪੰਜੇਟਾ ਦੀ ਨਵੀਂ ਬਣੀ ਪੰਚਾਇਤ ਬਸਤੀ ਪੰਜੇਟਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਨਰਕ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਸਤੀ ਦਾ ਗੰਦਾ ਪਾਣੀ ਨਿਕਾਸੀ ਪ੍ਰਬੰਧ ਨਾ ਹੋਣ ਕਾਰਨ ਸੜਕ ਤੱਕ ਫੈਲਿਆ ਹੋਇਆ ਹੈ, ਜਿਸ ਕਾਰਨ ਬਸਤੀ ਵਾਸੀਆਂ ਦੇ ਨਾਲ-ਨਾਲ ਇਸ ਮੁੱਖ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ
ਪਿਹੋਵਾ ਪਟਿਆਲਾ ਮਾਰਗ ਨਾਲ ਲੱਗਦੀ ਬਸਤੀ ਪੰਜੇਟਾ ਵਿੱਤ ਫੈਲਿਆਂ ਗੰਦਾ ਪਾਣੀ। ਤਸਵੀਰ : ਧਨਵੰਤ ਸਿੰਘ
24-09-2026
ਭੁੱਨਰਹੇੜੀ, 23 ਸਤੰਬਰ (ਧਨਵੰਤ ਸਿੰਘ)- ਪਿਹੋਵਾ-ਪਟਿਆਲਾ ਮੁੱਖ ਮਾਰਗ ’ਤੇ ਸਥਿਤ ਪਿੰਡ ਪੰਜੇਟਾ ਦੀ ਨਵੀਂ ਬਣੀ ਪੰਚਾਇਤ ਬਸਤੀ ਪੰਜੇਟਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਨਰਕ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਸਤੀ ਦਾ ਗੰਦਾ ਪਾਣੀ ਨਿਕਾਸੀ ਪ੍ਰਬੰਧ ਨਾ ਹੋਣ ਕਾਰਨ ਸੜਕ ਤੱਕ ਫੈਲਿਆ ਹੋਇਆ ਹੈ, ਜਿਸ ਕਾਰਨ ਬਸਤੀ ਵਾਸੀਆਂ ਦੇ ਨਾਲ-ਨਾਲ ਇਸ ਮੁੱਖ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਅਨੁਸਾਰ ਲੰਮੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਇਲਾਕੇ ਵਿੱਚ ਬਦਬੂ ਤੇ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਨੂੰ ਡਰ ਹੈ ਕਿ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੱਛਰ ਤੇ ਹੋਰ ਕੀਟ ਪੈਦਾ ਹੋਣ ਨਾਲ ਬਿਮਾਰੀਆਂ ਫੈਲ ਸਕਦੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਕਰੀਬ ਦੋ ਸਾਲ ਪਹਿਲਾਂ ਮੀਡੀਆ ਰਾਹੀਂ ਇਹ ਮਾਮਲਾ ਤਤਕਾਲੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਸ ਸਮੇਂ ਬਸਤੀ ਵਾਸੀਆਂ ਦੀ ਸਮੱਸਿਆ ਦਾ ਯੋਗ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਦੋ ਸਾਲ ਬੀਤਣ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੋਇਆ। ਲੋਕਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਮੌਕੇ ਦਾ ਜਾਇਜ਼ਾ ਲੈ ਕੇ ਗੰਦੇ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮਾਰਗ ਦੇ ਬਿਲਕੁਲ ਨਾਲ ਬਣੀ ਬਸਤੀ ਵਿਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨਾ ਸਬੰਧਤ ਵਿਭਾਗਾਂ ਦੀ ਤਰਜੀਹ ਹੋਣੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਗੰਦਗੀ ਤੋਂ ਰਾਹਤ ਮਿਲਣ ਦੇ ਨਾਲ-ਨਾਲ ਮੁੱਖ ਮਾਰਗ ’ਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ, ਪਰ ਕੋਈ ਖ਼ਬਰਸਾਰ ਲੈਣ ਨਹੀਂ ਆਇਆ। ਫੰਡ ਆਉਣ ’ਤੇ ਹੀ ਹੋਵੇਗੀ ਸਮੱਸਿਆ ਹੱਲ- ਬੀ. ਡੀ. ਪੀ. ਓ. ਭੁੱਨਰਹੇੜੀ ਬਸਤੀ ਪੰਜੇਟਾ ਦੀ ਸਮੱਸਿਆ ਸੰਬੰਧੀ ਜਦੋਂ ਬੀ. ਡੀ. ਪੀ. ਓ. ਸੰਦੀਪ ਸਿੰਘ ਨਾਲ ਗੱਲ ਕੀਤੀ ਗਈ, ਉਨ੍ਹਾਂ ਕਿਹਾ ਕਿ ਫੰਡ ਨਾ ਹੋਣ ਕਾਰਨ ਇਸ ਦਾ ਹੱਲ ਨਹੀਂ ਹੋਇਆ। ਪੰਚਾਇਤ ਵੀ ਆਈ ਸੀ, ਉਨ੍ਹਾਂ ਨੂੰ ਵੀ ਦੱਸਿਆ ਗਿਆ ਕਿ ਸਰਕਾਰ ਤੋਂ ਫੰਡ ਆਉਣ ਮਗਰੋਂ ਹੀ ਹੱਲ ਕੀਤਾ ਜਾ ਸਕਦੇ ਹੈ।