26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 17 ਲੜਕਿਆਂ ਦੇ ਫਾਈਨਲ ’ਚ ਮੈਚ ਪਟਿਆਲਾ ਵਿੰਗ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

ਅਜੀਤ ਡੈਸਕ 26-09-2026
ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਸਕਟਬਾਲ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ ਮਿਡਲ ਬਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ’ਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਅਤੇ ਉਪਕਾਰ ਸਿੰਘ ਵਿਰਕ ਜਨਰਲ ਸੈਕਟਰੀ ਖੋ-ਖੋ ਫੈਡਰੇਸ਼ਨ ਆਫ ਇੰਡੀਆ ਨੇ ਉਚੇਚੇ ਤੌਰ ’ਤੇ ਬਾਸਕਟਬਾਲ ਗਰਾਊਂਡ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿਚ ਫਾਈਨਲ ਮੈਚ ਪਟਿਆਲਾ ਵਿੰਗ ਨੇ ਲੁਧਿਆਣਾ ਅਕੈਡਮੀ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ। ਲੁਧਿਆਣਾ ਐਕਡਮੀ ਨੇ ਸਿਲਵਰ ਮੈਡਲ ਜਿੱਤਿਆ।ਹਾਰਡ ਲਾਈਨ ਮੈਚ ਵਿੱਚ ਪਟਿਆਲਾ ਜ਼ਿਲ੍ਹੇ ਦੀ ਟੀਮ ਨੇ ਬਠਿੰਡਾ ਜਿਲ੍ਹੇ ਨੂੰ ਹਰਾ ਕੇ ਬਰਾਉਂਨਸ ਮੈਡਲ ਜਿੱਤਿਆ। ਇਸ ਮੌਕੇ ਤੇ ਪ੍ਰਿੰਸੀਪਲ ਵਿਜੇ ਕਪੂਰ ਸਟੇਟ ਅਵਾਰਡੀ, ਅਮਰਜੋਤ ਸਿੰਘ ਕੋਚ, ਜਸਪ੍ਰੀਤ ਸਿੰਘ ਕੋਚ,ਕੰਵਲਦੀਪ ਸਿੰਘ ਕੋਚ, ਰਮਣੀਕ ਅਹੂਜਾ ਕੋਚ, ਗੁਰਮੀਤ ਸਿੰਘ ਕੋਚ, ਅਮਨਿੰਦਰ ਸਿੰਘ ਬਾਬਾ, ਰਵੀਇੰਦਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਸਹਿਬਾਜ ਸਿੰਘ, ਅਮਨਦੀਪ ਕੌਰ, ਗੁਰਵਿੰਦਰ ਸਿੰਘ,ਇਰਵਨਦੀਪ ਕੌਰ, ਇੰਦੂ ਬਾਲਾ, ਪਰਮਜੀਤ ਕੌਰ, ਪੇ੍ਮ ਸਿੰਘ, ਸੁਨੀਲ ਕੁਮਾਰ, ਬਲਵਿੰਦਰ ਸਿੰਘ ਬੱਲੀ, ਪੰਕਜ,ਕੁੰਵਰਪ੍ਤਾਪ ਸਿੰਘ, ਜੈਤਸ਼ਾਹੂਦੀਪ ਸਿੰਘ,ਹਰਜੀਤ ਸਿੰਘ,ਗੁਰਪ੍ਰੀਤ ਸਿੰਘ ਬਾਜਵਾ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।­
ਪਿਛਲੀ ਖ਼ਬਰ 28 ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’, ਥੂਹੀ ਵਿਖੇ ਸਵੇਰੇ 10 ਵਜੇ ਹੋਵੇਗਾ ਸਵਾਗਤ-ਪਰਮਜੀਤ ਸਿੰਘ ਕੈਂਥ ਅਗਲੀ ਖ਼ਬਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 2,109 ਪੈਨਸ਼ਨਰਾਂ ਦੀ ਮੌਤ ਦੀ ਮਿਤੀ ਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।