28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਰਾਜਪੁਰਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ

ਰਾਜਪੁਰਾ, 27 ਸਤੰਬਰ (ਜੀ. ਪੀ.

ਅਜੀਤ ਡੈਸਕ 28-09-2026
ਰਾਜਪੁਰਾ, 27 ਸਤੰਬਰ (ਜੀ. ਪੀ. ਸਿੰਘ)- ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਰਾਜਪੁਰਾ ਵਲੋਂ ਸ਼ਹਿਰ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਦੇ ਪ੍ਰਧਾਨ ਰਿਤੇਸ਼ ਬਾਂਸਲ ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਸਥਾਨਾਂ ਅਤੇ ਧਾਰਮਿਕ ਅਸਥਾਨਾਂ ਦੀ ਸਫ਼ਾਈ ਵੀ ਕੀਤੀ ਗਈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਅਵਤਾਰ ਚੰਦ ਅਤੇ ਸੈਨੇਟਰੀ ਇੰਸਪੈਕਟਰ ਵਿਕਾਸ ਚੌਧਰੀ ਨੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਵਿਵਸਥਾ ਵਿਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖ਼ਾਲੀ ਪਲਾਟਾਂ ਅਤੇ ਹੋਰ ਖੁੱਲ੍ਹੀਆਂ ਤੇ ਅਣਅਧਿਕਾਰਤ ਥਾਵਾਂ ’ਤੇ ਕੂੜਾ ਨਾਂਹ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਅਤੇ ਹੋਰ ਥਾਵਾਂ ਤੋਂ ਪੈਦਾ ਹੋਣ ਵਾਲਾ ਕੂੜਾ ਨਗਰ ਕੌਂਸਲ ਵਲੋਂ ਤਾਇਨਾਤ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਸੌਂਪਿਆ ਜਾਵੇ ਜਾਂ ਨਿਰਧਾਰਿਤ ਕੂੜੇ ਦਾਨਾਂ ਵਿਚ ਪਾਇਆ ਜਾਵੇ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਕੂੜੇ ਨੂੰ ਸਰੋਤ ’ਤੇ ਹੀ ਚਾਰ ਵੱਖ-ਵੱਖ ਹਿੱਸਿਆਂ ਵਿਚ ਅਲੱਗ ਕਰਨ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਕੂੜੇ ਦੀ ਸਹੀ ਢੰਗ ਨਾਲ ਛਾਂਟੀ ਅਤੇ ਨਿਪਟਾਰਾ ਸਾਫ਼-ਸੁਥਰੇ ਸ਼ਹਿਰ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਲਈ ਵੀ ਬੇਹੱਦ ਜ਼ਰੂਰੀ ਹੈ। ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਰਾਜਪੁਰਾ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਵਿਚ ਨਗਰ ਕੌਂਸਲ ਦਾ ਸਹਿਯੋਗ ਕਰਨ।
ਪਿਛਲੀ ਖ਼ਬਰ ਪੁਰਾਣਾ ਰਾਜਪੁਰਾ ’ਚ ਕਾਂਗਰਸ ਦੀ ਬੈਠਕ ਨੇ ਰੈਲੀ ਦਾ ਰੂਪ ਧਾਰਿਆ ਅਗਲੀ ਖ਼ਬਰ ਪੰਜਾਬ ਦੇ ਲੋਕ ਫਿਰ ਤੋਂ ਬਣਾਉਣਗੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ- ਜਸਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।