28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

‘ ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਪਹੁੰਚੇਗੀ ਨਾਭਾ- ਪਰਮਜੀਤ ਸਿੰਘ ਕੈਂਥ

ਨਾਭਾ, 27 ਸਤੰਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਸਤੰਬਰ, ਦਿਨ ਸੋਮਵਾਰ ਨੂੰ ਨਾਭਾ ਪਹੁੰਚੇਗੀ। ਯਾਤਰਾ ਦਾ ਸਵੇਰੇ 10 ਵਜੇ ਪਿੰਡ ਥੂਹੀ ਵਿਖੇ ਸਵਾਗਤ ਕੀਤਾ ਜਾਵੇਗਾ।

ਅਜੀਤ ਡੈਸਕ 28-09-2026
ਨਾਭਾ, 27 ਸਤੰਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਸਤੰਬਰ, ਦਿਨ ਸੋਮਵਾਰ ਨੂੰ ਨਾਭਾ ਪਹੁੰਚੇਗੀ। ਯਾਤਰਾ ਦਾ ਸਵੇਰੇ 10 ਵਜੇ ਪਿੰਡ ਥੂਹੀ ਵਿਖੇ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਆਵਾਜ਼ ਬੁਲੰਦ ਕਰਨ ਅਤੇ ਨਸ਼ਾ ਤਸਕਰੀ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਨੂੰ ਲੈ ਕੇ ਇਹ ਯਾਤਰਾ ਲੋਕ-ਜਾਗਰੂਕਤਾ ਦਾ ਮਹੱਤਵਪੂਰਨ ਮੰਚ ਬਣੇਗੀ। ਉਨ੍ਹਾਂ ਨਾਭਾ ਹਲਕੇ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਸਵੇਰੇ 10 ਵਜੇ ਪਿੰਡ ਥੂਹੀ ਵਿਖੇ ਪਹੁੰਚ ਕੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਵਾਗਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿਚ ਆਪਣੀ ਭੂਮਿਕਾ ਨਿਭਾਉਣ।
ਪਿਛਲੀ ਖ਼ਬਰ ਵਿੱਕੀ ਘਨੌਰ ਵਲੋਂ ਪਿੰਡ ਚਤਰ ਨਗਰ ਵਿਖੇ ‘ਡੋਰ ਟੂ ਡੋਰ’ ਚੋਣ ਮੁਹਿੰਮ ਤਹਿਤ ਲੋਕਾਂ ਨਾਲ ਰਾਬਤਾ ਅਗਲੀ ਖ਼ਬਰ ਮਨਪ੍ਰੀਤ ਕੌਰ ਦੇ ਤਗਮਾ ਜਿੱਤਣ ਨਾਲ ਇਲਾਕੇ ’ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।