28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਡਾ. ਬਲਬੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੂਆਤ

ਪਟਿਆਲਾ, 27 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ-4’ ਤਹਿਤ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਈ।

ਅਜੀਤ ਡੈਸਕ 28-09-2026
ਪਟਿਆਲਾ, 27 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ-4’ ਤਹਿਤ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਈ। ਕੁਲ 29 ਖੇਡਾਂ ਦੇ 27 ਤੋਂ 30 ਸਤੰਬਰ ਤੱਕ ਪਹਿਲੇ ਪੜਾਅ ਤੇ 1 ਤੋਂ 4 ਅਕਤੂਬਰ ਤੱਕ ਦੂਜੇ ਪੜਾਅ ’ਚ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੌਰਾਨ 14 ਸਾਲ ਤੋਂ 70 ਸਾਲ ਤੋਂ ਉਪਰ ਦੀ ਉਮਰ ਦੇ ਵੱਡੀ ਗਿਣਤੀ ਖਿਡਾਰੀਆਂ ਵਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ ਤੇ ਅੱਜ 15 ਖੇਡਾਂ ਦੇ ਹੋਏ ਮੁਕਾਬਲਿਆਂ ’ਚ ਖਿਡਾਰੀਆਂ ਨੇ ਆਪਣੇ ਜੌਹਰ ਦਿਖਾਏ। ਇਸ ਮੌਕੇ ਸਿਹਤ ਮੰਤਰੀ ਦੇ ਨਾਲ ਮੇਅਰ ਨਗਰ ਨਿਗਮ ਕੁੰਦਨ ਗੋਗੀਆ, ਨੀਲਕਾਂਤ ਚੇਅਰਮੈਨ ਸਪੋਰਟਸ ਵੈਲਫ਼ੇਅਰ ਬਲਾਕ ਪਟਿਆਲਾ, ਭਗਵਾਨ ਦਾਸ ਜੁਨੇਜਾ ਤੇ ਪਰਮਿੰਦਰ ਭਲਵਾਨ ਵੀ ਮੌਜੂਦ ਰਹੇ। ਇੱਥੇ ਪੋਲੋ ਗਰਾਊਂਡ ਵਿਖੇ ਉਦਘਾਟਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕੀਤਾ ‘ਖੇਡਾਂ ਵਤਨ ਪੰਜਾਬ ਦੀਆਂ’ ਇਕ ਸਫ਼ਲ ਉਪਰਾਲਾ ਬਣ ਕੇ ਉਭਰਿਆ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਉਨ੍ਹਾਂ ਨੂੰ ਸੂਬਾ ਤੇ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਅਹਿਮ ਤਾਕਤ ਹੈ ਅਤੇ ਸਰਕਾਰ ਵਲੋਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਖੇਡ ਵਿਭਾਗ ਪਟਿਆਲਾ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਐਥਲੈਟਿਕਸ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ, ਹੈਂਡਬਾਲ, ਗੱਤਕਾ, ਬੈਡਮਿੰਟਨ, ਲਾਅਨ ਟੈਨਿਸ, ਟੇਬਲ ਟੈਨਿਸ, ਤੈਰਾਕੀ, ਰੋਲਰ ਸਕੇਟਿੰਗ, ਚੈੱਸ, ਆਰਚਰੀ, ਕਿੱਕ ਬਾਕਸਿੰਗ ਅਤੇ ਟੈਨਿਸ ਬਾਲ ਕ੍ਰਿਕਟ ਖੇਡਾਂ ਵੱਖ-ਵੱਖ ਉਮਰ ਵਰਗ ਅਤੇ ਵੱਖ-ਵੱਖ ਸਥਾਨਾਂ ’ਤੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਬੱਡੀ ਸਰਕਲ ਸਟਾਇਲ ਉਮਰ ਵਰਗ ਅੰਡਰ-14 ਲੜਕਿਆਂ ਵਿਚ ਪਾਤੜਾਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਸਮਾਣਾ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਟੇਬਲ ਟੈਨਿਸ ਮੈਨ ਉਮਰ ਵਰਗ 61-70 ਵਿਚ ਇੰਦਰਜੀਤ ਸਿੰਘ ਨੇ ਪਹਿਲਾ, ਅਮਰਜੋਤ ਸਿੰਘ ਨੇ ਦੂਸਰਾ, ਅਮਰਜੀਤ ਸਿੰਘ ਅਤੇ ਬਲਬੀਰ ਗੁਪਤਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਵੁਮੈਨ ਉਮਰ ਵਰਗ 51-60 ਵਿਚ ਮਮਤਾ ਪੱਥੇ ਨੇ ਪਹਿਲਾ ਸਥਾਨ ਤੇ ਸ਼ਭਰੀਕਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਔਰਤਾਂ ਉਮਰ ਵਰਗ 41-50 ਵਿਚ ਸੁਮਨ ਨੇ ਪਹਿਲਾ ਸਥਾਨ ਅਤੇ ਆਰਤੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੀਨੀਅਰ ਲੜਕੀਆਂ ਉਮਰ ਵਰਗ 21-30 ਵਿਚ ਕੁਮਾਰੀ ਨੇਹਾ ਨੇ ਪਹਿਲਾ ਸਥਾਨ, ਦੀਕਸ਼ਾ ਨੇ ਦੂਸਰਾ, ਨੇਹਾ ਅਤੇ ਲਵਪ੍ਰੀਤ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਡੀ.ਐਸ.ਓ. ਨੇ ਹੋਰ ਦੱਸਿਆ ਕਿ ਅਥਲੈਟਿਕਸ 3000 ਮੀਟਰ ਅੰਡਰ-17 ਲੜਕਿਆਂ ਵਿਚ ਪ੍ਰਿਆਸ਼ੂ ਨੇ ਪਹਿਲਾ ਸਥਾਨ, ਸ੍ਰੀਕਾਂਤ ਨੇ ਦੂਸਰਾ ਸਥਾਨ ਅਤੇ ਗੁਰਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। 600 ਮੀਟਰ ਅੰਡਰ-14 ਲੜਕੀਆਂ ਵਿਚ ਅੰਸ਼ਿਕਾ ਨੇ ਪਹਿਲਾ ਸਥਾਨ, ਸ਼ਗਨਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਅੰਸ਼ੁਲ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਰਚੀ। 400 ਮੀਟਰ ਅੰਡਰ-17 ਲੜਕੀਆਂ ਵਿਚ ਅਰੂਹੀ ਨੇ ਪਹਿਲਾ ਸਥਾਨ, ਮਾਹੀ ਨੇ ਦੂਸਰਾ ਸਥਾਨ ਅਤੇ ਸੁਖਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਵਾਲੀਬਾਲ ਸ਼ੂਟਿੰਗ ਅੰਡਰ-17 ਲੜਕਿਆਂ ਵਿਚ ਸਮਾਣਾ ਦੀ ਟੀਮ ਨਾਭਾ ਦੀ ਟੀਮ ਨੂੰ 2-0 ਨਾਲ ਹਰਾ ਕੇ ਜੇਤੂ ਰਹੀ ਅਤੇ ਪਾਤੜਾਂ ਦੀ ਟੀਮ ਪਟਿਆਲਾ ਦੀ ਟੀਮ ਨੂੰ 2-0 ਨਾਲ ਹਰਾ ਕੇ ਜੇਤੂ ਰਹੀ। ਇਸ ਤੋਂ ਇਲਾਵਾ ਹੈਂਡਬਾਲ ਅੰਡਰ-14 ਲੜਕਿਆਂ ਵਿਚ ਪੋਲੋ ਗਰਾਊਂਡ ਦੀ ਟੀਮ ਨੇ ਭੁਨਰਹੇੜੀ ਬੀ ਦੀ ਟੀਮ ਨੂੰ ਹਰਾਇਆ, ਸਨੌਰ ਦੀ ਟੀਮ ਨੇ ਰਾਜਪੁਰਾ ਨੂੰ ਅਤੇ ਬਾਰਨ ਦੀ ਟੀਮ ਨੇ ਸਨੌਰ ਬੀ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਤੈਰਾਕੀ ਵਿਚ ਉਮਰ ਵਰਗ ਅੰਡਰ-14 ਲੜਕੀਆਂ 100 ਮੀਟਰ ਫਰੀ ਸਟਾਇਲ ਵਿਚ ਹਰਸਿਮਰਤ ਕੌਰ ਨੇ ਪਹਿਲਾ, ਏਕਮਜੋਤ ਨੇ ਦੂਸਰਾ ਅਤੇ ਐਸ਼ਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦੋਂ ਕਿ ਅੰਡਰ-14 ਲੜਕੇ 50 ਮੀਟਰ ਬੈਕ ਸਟ੍ਰੋਕ ਵਿਚ ਯੁਵਰਾਜ ਸਿੰਘ ਨੇ ਪਹਿਲਾ, ਨਵਨੂਰ ਸਿੰਘ ਨੇ ਦੂਸਰਾ ਤੇ ਗੁਰਨੂਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਪਾਤੜਾਂ ਇਲਾਕੇ ’ਚ ਦੇਹ ਵਪਾਰ ਦੇ ਅੱਡੇ ਚਲਾਉਣ ਵਾਲਿਆਂ ’ਤੇ ਪੁਲਿਸ ਵਲੋਂ ਵੱਡੀ ਕਾਰਵਾਈ ਅਗਲੀ ਖ਼ਬਰ ‘ਆਪ’ ਸਰਕਾਰ ਨੇ ਮਾਵਾਂ-ਧੀਆਂ ਦੀ ਇੱਜ਼ਤ ਤੇ ਸੁਰੱਖਿਆ ਦੀ ਕੋਈ ਪਰਵਾਹ ਨਹੀਂ ਕੀਤੀ- ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।