29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਾਫ਼-ਸੁਥਰਾ ਤੇ ਹਰਾ-ਭਰਾ ਵਾਰਡ ਬਣਾਉਣਾ ਸਾਡੀ ਮੁੱਖ ਤਰਜੀਹ- ਲੱਖੀ

ਦੇਵੀਗੜ੍ਹ, 28 ਸਤੰਬਰ (ਰਾਜਿੰਦਰ ਸਿੰਘ ਮੌਜੀ)- ਇੱਥੇ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਯੋਗ ਅਗਵਾਈ ਹੇਠ ਵਾਰਡ ਲੇਵਲ ਸਵੱਛਤਾ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿਚ ਵਾਰਡ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਇਲਾਕੇ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਗੰਭੀਰ ਚਰਚਾ ਕੀਤੀ ਗਈ।

ਡੇਰਾ ਬਾਬਾ ਜੱਸਾ ਸਿੰਘ ਵਿਖੇ ਚਲ ਰਹੇ ਸਮਾਗਮ ਦੌਰਾਨ ਭੁਜੰਗੀ ਸਿੰਘ ਦੇ ਬਾਣੇ ਵਿਚ ਤਿਆਰ ਹੋਇਆ ਵਾਰਸ ਸਿੰਘ ਧਾਲੀਵਾਲ। ਅਜੀਤ ਤਸਵੀਰ 29-09-2026
ਦੇਵੀਗੜ੍ਹ, 28 ਸਤੰਬਰ (ਰਾਜਿੰਦਰ ਸਿੰਘ ਮੌਜੀ)- ਇੱਥੇ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਯੋਗ ਅਗਵਾਈ ਹੇਠ ਵਾਰਡ ਲੇਵਲ ਸਵੱਛਤਾ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿਚ ਵਾਰਡ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਇਲਾਕੇ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਗੰਭੀਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਖ਼ੁਦ ਵਾਰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਵੱਛਤਾ ਅਤੇ ਹੋਰ ਸਥਾਨਕ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਇਸ ਮੌਕੇ ਵਾਰਡ ਵਾਸੀਆਂ ਨੇ ਕਈ ਅਹਿਮ ਮੁੱਦੇ ਪ੍ਰਧਾਨ ਦੇ ਸਾਹਮਣੇ ਰੱਖੇ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਵਾਰਡ ਵਿਚ ਕੂੜੇ ਦਾ ਨਿਪਟਾਰਾ, ਨਾਲੀਆਂ ਦੀ ਸਫ਼ਾਈ ਅਤੇ ਸਟ੍ਰੀਟ ਲਾਈਟਾਂ ਦੀ ਸਮੱਸਿਆ ਸ਼ਾਮਲ ਸੀ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅੱਜ ਮੀਟਿੰਗ ਵਿਚ ਲੋਕਾਂ ਵਲੋਂ ਸੁਣੀਆਂ ਗਈਆਂ ਸਾਰੀਆਂ ਮੁਸ਼ਕਲਾਂ ਦਾ ਜਲਦੀ ਹੀ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿਚ ਕਮੇਟੀ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਵੱਛਤਾ ਕਮੇਟੀ ਦੇ ਹੋਰ ਅਹੁਦੇਦਾਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਨੇ ਇਲਾਕੇ ਦੀ ਭਲਾਈ ਲਈ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਚੇਅਰਮੈਨ ਦਾਨੂੰ ਲਾਂਬਾ, ਹਰਪ੍ਰੀਤ ਕੌਰ, ਸੈਵਲੀਨ ਕੌਰ, ਜਵਾਲਾ ਸਿੰਘ, ਸਤਨਾਮ ਸਿੰਘ, ਕੌਂਸਲਰ ਹੈਪੀ ਜੁਲਕਾਂ ਅਤੇ ਕੌਂਸਲਰ ਗੁਰਮੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਡੀਪੂ ਹੋਲਡਰਾਂ ਦੀ ਬੈਠਕ ਹੋਈ ਅਗਲੀ ਖ਼ਬਰ ਸ਼ੇਅਰ ਮਾਰਕੀਟ ’ਚ ਪੈਸੇ ਲਗਾਉਣ ਦਾ ਝਾਂਸਾ ਦੇ ਕੇ 40 ਲੱਖ ਤੋਂ ਵੱਧ ਠੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।