01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ ਦੇ ਨੰਬਰਦਾਰਾਂ ਵਲੋਂ ਮੰਗਾਂ ਨੂੰ ਲੈ ਕੇ 5 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦਿੱਤਾ ਜਾਵੇਗਾ ਧਰਨਾ- ਯਾਦਵਿੰਦਰ ਸਿੰਘ

ਪਾਤੜਾਂ, 30 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ ਨੇ ਪਾਤੜਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਚੋਣਾਂ ਸਮੇਂ 13 ਨੁਕਾਤੀ ਏਜੰਡੇ ‘ਚ ਗਾਰੰਟੀ ਦਿੱਤੀ ਗਈ ਸੀ ਅਤੇ ਸਰਕਾਰ ਬਣਨ ਉਪਰੰਤ ਉਸ ਨੂੰ ਲਾਗੂ ਕਰਵਾਉਣ ਲਈ ਪਿਛਲੇ ਸਾਚੇ ਚਾਰ ਸਾਲ ਤੋਂ ਪੰਜਾਬ ਸਰਕਾਰ ਨਾਲ ਸੰਪਰਕ ਵਿਚ ਰਹਿਣ ਦੇ ਬਾਵਜੂਦ ਵੀ ਲਾਗੂ ਨਾ ਹੋਣ ਕਾਰਨ ਪੰਜਾਬ ਦੇ ਸਮੁਚੇ ਨੰਬਰਦਾਰ ਭਾਈਚਾਰੇ ਵਿਚ ਆਮ ਆਦਮੀ ਪਾਰਟੀ ਦੀ ਭਗਵੰਤਮਾਨ ਸਰਕਾਰ ਖਿਲਾਫ ਭਾਰੀ ਦਾ ਰੋਸ ਹੈ। ਉਕਤ ਆਗੂ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਇਹ ਯਾਦ ਕਰਵਾਇਆ ਜਾ ਸਕੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਨੇ ਨੰਬਰਦਾਰਾਂ ਨਾਲ ਜੋ ਵਾਅਦੇ ਕੀਤੇ ਸਨ ਉਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।

ਸਨਿਚਰਵਾਰ, 1 ਅਗਸਤ, 2026 01-10-2026
ਪਾਤੜਾਂ, 30 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ ਨੇ ਪਾਤੜਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਚੋਣਾਂ ਸਮੇਂ 13 ਨੁਕਾਤੀ ਏਜੰਡੇ ‘ਚ ਗਾਰੰਟੀ ਦਿੱਤੀ ਗਈ ਸੀ ਅਤੇ ਸਰਕਾਰ ਬਣਨ ਉਪਰੰਤ ਉਸ ਨੂੰ ਲਾਗੂ ਕਰਵਾਉਣ ਲਈ ਪਿਛਲੇ ਸਾਚੇ ਚਾਰ ਸਾਲ ਤੋਂ ਪੰਜਾਬ ਸਰਕਾਰ ਨਾਲ ਸੰਪਰਕ ਵਿਚ ਰਹਿਣ ਦੇ ਬਾਵਜੂਦ ਵੀ ਲਾਗੂ ਨਾ ਹੋਣ ਕਾਰਨ ਪੰਜਾਬ ਦੇ ਸਮੁਚੇ ਨੰਬਰਦਾਰ ਭਾਈਚਾਰੇ ਵਿਚ ਆਮ ਆਦਮੀ ਪਾਰਟੀ ਦੀ ਭਗਵੰਤਮਾਨ ਸਰਕਾਰ ਖਿਲਾਫ ਭਾਰੀ ਦਾ ਰੋਸ ਹੈ। ਉਕਤ ਆਗੂ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਇਹ ਯਾਦ ਕਰਵਾਇਆ ਜਾ ਸਕੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਨੇ ਨੰਬਰਦਾਰਾਂ ਨਾਲ ਜੋ ਵਾਅਦੇ ਕੀਤੇ ਸਨ ਉਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਕਤ ਧਰਨੇ ਤੋਂ ਬਾਅਦ ਵੀ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਰਸ਼ਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਹਰਕੰਵਲ ਸਿੰਘ ਮੁੰਧ ਜਲੰਧਰ, ਸੀਨੀ ਮੀਤ ਪ੍ਰਧਾਨ ਹੁਸਿਆਰ ਸਿੰਘ ਝੰਡੇਰ, ਦਰਸਨ ਸਿੰਘ ਮਾਲਵਾ ਖਜ਼ਾਨਚੀ, ਮੀਤ ਪ੍ਰਧਾਨ ਹਰਪਾਲ ਸਿੰਘ ਪੰਨੂ, ਕਰਮਜੀਤ ਸਿੰਘ, ਭਗਵਾਨ ਸਿੰਘ ਮਾਣਕੀ, ਚਰਨਜੀਤ ਸਿੰਘ ਕਰਤਾਰਪੁਰ ਮੁੱਖ ਬੁਲਾਰਾ, ਸੀਨੀ ਮੀਤ ਪ੍ਰਧਾਨ ਪਿਆਰਾ ਸਿੰਘ, ਵਰਿੰਦਰ ਕੁਮਾਰ ਚੌਧਰੀ ਜ਼ਿਲ੍ਹਾ ਪ੍ਰਧਾਨ, ਸ਼ਿੰਗਾਰਾ, ਕੁਲਦੀਪ ਸਿੰਘ, ਜਗਤਾਰ ਸਿੰਘ ਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ ਦਾ ਦੂਜਾ ਮੁੱਖ ਫੇਸ 01 ਦਸੰਬਰ ਤੋਂ 04 ਜਨਵਰੀ 2027 ਤੱਕ ਚੱਲੇਗਾ ਆਬਾਦੀ ਗਣਨਾ ਲਈ ਫੀਲਡ ਟ੍ਰੇਨਰਾਂ ਦੇ ਦੂਜੇ ਬ... ਅਗਲੀ ਖ਼ਬਰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਸਫ਼ਲ ਬਣਾਉਣ ਲਈ ਡਾ. ਤੇਜਾ ਨੇ ਵਰਕਰਾਂ ਦਾ ਕੀ਼ਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।