ਕਿਸਾਨਾਂ ਦੀਆਂ ਹੱਕੀ ਮੰਗਾਂ ਸੰਬੰਧੀ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ
ਨਾਭਾ, 1 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਕਿਸਾਨ ਯੂਨੀਅਨ ਪੰਜਾਬ (ਕਾਦੀਆਂ) ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਤੇ ਜ਼ਿਲ੍ਹਾ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਆਉਣ ਵਾਲੀ ਫਸਲ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਮੰਡੀਆਂ ਤੇ ਪੇਂਡੂ ਖੇਤਰਾਂ ਦੇ ਸੈਂਟਰਾਂ ਝੋਨੇ ਦੀ ਖਰੀਦ ਸਰਕਾਰੀ ਤੌਰ ’ਤੇ ਭਾਵੇਂ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਪਰ ਸਚਾਈ ਇਹ ਹੈ ਕਿ ਹੇਠਲੇ ਪੱਧਰ ’ਤੇ ਮੰਡੀਆਂ ਵਿਚ ਪੁੱਜਦੇ ਕਿਸਾਨਾਂ ਦਾ ਫ਼ਸਲੀ ਤੇ ਵਿੱਤੀ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਨਾਭਾ, 1 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਕਿਸਾਨ ਯੂਨੀਅਨ ਪੰਜਾਬ (ਕਾਦੀਆਂ) ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਤੇ ਜ਼ਿਲ੍ਹਾ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਆਉਣ ਵਾਲੀ ਫਸਲ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਮੰਡੀਆਂ ਤੇ ਪੇਂਡੂ ਖੇਤਰਾਂ ਦੇ ਸੈਂਟਰਾਂ ਝੋਨੇ ਦੀ ਖਰੀਦ ਸਰਕਾਰੀ ਤੌਰ ’ਤੇ ਭਾਵੇਂ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਪਰ ਸਚਾਈ ਇਹ ਹੈ ਕਿ ਹੇਠਲੇ ਪੱਧਰ ’ਤੇ ਮੰਡੀਆਂ ਵਿਚ ਪੁੱਜਦੇ ਕਿਸਾਨਾਂ ਦਾ ਫ਼ਸਲੀ ਤੇ ਵਿੱਤੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਹੀ ਜਥੇਬੰਦੀ ਨੇ ਪ੍ਰਸ਼ਾਸਨ ਅਤੇ ਸਰਕਾਰ ਗੰਭੀਰ ਹੋਣ ਦਾ ਤਕਾਜ਼ਾ ਦਿੰਦਿਆ ਕਿਹਾ ਹੈ ਕਿ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਝੋਨੇ ਦੀ ਹਰ ਇਕ ਢੇਰੀ ਦੀ ਰੋਜ਼ਾਨਾ ਖਰੀਦ ਨੂੰ ਯਕੀਨੀ ਬਣਾ ਕੇ ਮੰਡੀਆਂ ਤੇ ਖਰੀਦ ਕੇਂਦਰਾਂ ‘ਚ ਆਈਆਂ ਹੋਈਆਂ ਝੋਨੇ ਦੀ ਫਸਲ ਦੀਆਂ ਢੇਰੀਆਂ ਨੂੰ ਝੋਨੇ ਦੀ ਖਰੀਦ ਕਰ ਰਹੀਆਂ ਏਜੰਸੀਆਂ ਵਲੋਂ ਬਿਨਾਂ ਕਾਰਨ ਰੀਜੈਕਟ ਕਰਕੇ ਵਪਾਰੀਆਂ ਵਲੋਂ ਕਿਸਾਨਾਂ ਦੀ ਲੁੱਟ ਕਰਨ ਲਈ ਖੁੱਲ੍ਹਾ ਨਾ ਛੱਡਿਆ ਜਾਵੇ, ਬਲਕਿ ਸਰਕਾਰੀ ਨਿਯਮਾਂ ਅਧੀਨ ਹਰ ਇੱਕ ਢੇਰੀ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀ ਹਾੜੀ ਦੀ ਫਸਲ ਦੀ ਬਿਜਾਈ ਲਈ ਸਰਕਾਰ ਵਲੋਂ ਡੀਏਪੀ ਦੇ ਬਫਰ ਸਟਾਕ ਦਾ ਪ੍ਰਬੰਧ ਕੀਤਾ ਜਾਵੇ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਡੀ.ਏ.ਪੀ. ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਧਾਰਨੀ, ਹਰਦੀਪ ਸਿੰਘ ਘੁਲਾ, ਜੋਗੀ ਅੜਕ ਖਿਜਰਪੁਰ, ਗੁਰਜੰਤ ਸਿੰਘ ਸਹੌਲੀ, ਗੁਰਧਿਆਨ ਸਿੰਘ, ਅਮਰਜੀਤ ਸਿੰਘ ਲਖੀ, ਕੁਲਦੀਪ ਸਿੰਘ, ਜੈਲਦਾਰ ਮੱਲੇਵਾਲ ਆਦਿ ਮੌਜੂਦ ਰਹੇ।