ਸਾਬਕਾ ਮੰਤਰੀ ਧਰਮਸੋਤ ਨੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਨਾਭਾ, 30 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਇੰਚਾਰਜ ਬਣਨ ’ਤੇ ਵਧਾਈ ਦਿੱਤੀ ਗਈ। ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਵਲੋਂ ਜਿੱਥੇ ਸਚਿਨ ਪਾਇਲਟ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਹੈ, ਉੱਥੇ ਚੋਣਾਂ ਤੇ ਹਰ ਪਹਿਲੂ ਤੇ ਬਰੀਕੀ ਨਾਲ ਗੱਲਬਾਤ ਕੀਤੀ ਗਈ ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਗਿਣਤੀ ’ਚ ਸੀਟਾਂ ਜਿੱਤ ਕੇ ਸਤਾ ਹਾਸਲ ਕਰ ਸਕੇ।
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਨ ਸਮੇਂ। ਅਜੀਤ ਤਸਵੀਰ
02-10-2026