02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਣਜੋਧ ਸਿੰਘ ਹਡਾਣਾ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਦੇਵੀਗੜ੍ਹ, 1 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਦੇਵੀਗੜ੍ਹ ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਅੱਜ ਝੋਨੇ ਦੀ ਖ਼ਰੀਦ ਦੀ ਪ੍ਰਕਿਰਿਆ ਰਸਮੀ ਤੌਰ ‘ਤੇ ਸ਼ੁਰੂ ਹੋ ਗਈ ਹੈ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ‘ਤੇ ਅਨਾਜ ਮੰਡੀ ਦੇਵੀਗੜ੍ਹ ਤੇ ਅਨਾਜ ਮੰਡੀ ਦੁੱਧਨ ਸਾਧਾਂ ਮੰਡੀਆਂ ਦਾ ਦੌਰਾ ਕੀਤਾ ਤੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ।

ਅਜੀਤ ਡੈਸਕ 02-10-2026
ਦੇਵੀਗੜ੍ਹ, 1 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਦੇਵੀਗੜ੍ਹ ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਅੱਜ ਝੋਨੇ ਦੀ ਖ਼ਰੀਦ ਦੀ ਪ੍ਰਕਿਰਿਆ ਰਸਮੀ ਤੌਰ ‘ਤੇ ਸ਼ੁਰੂ ਹੋ ਗਈ ਹੈ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ‘ਤੇ ਅਨਾਜ ਮੰਡੀ ਦੇਵੀਗੜ੍ਹ ਤੇ ਅਨਾਜ ਮੰਡੀ ਦੁੱਧਨ ਸਾਧਾਂ ਮੰਡੀਆਂ ਦਾ ਦੌਰਾ ਕੀਤਾ ਤੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਖਰੀਦ ਸੀਜ਼ਨ ਨੂੰ ਲੈ ਕੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਵੇਦ ਪ੍ਰਕਾਸ਼, ਇੰਸਪੈਕਟਰ ਗੁਰਪ੍ਰੀਤ ਸਿੰਘ, ਚੇਅਰਮੈਨ ਬਲਦੇਵ ਸਿੰਘ, ਰਾਜਵਿੰਦਰ ਸਿੰਘ ਹਡਾਣਾ, ਭੁਪਿੰਦਰ ਸਿੰਘ ਪ੍ਰਧਾਨ, ਚੇਅਰਮੈਨ ਸਿਮਰਜੀਤ ਸਿੰਘ ਸੋਹਲ, ਲਖਵੀਰ ਸਿੰਘ ਲੱਖੀ ਸੀਨੀਅਰ ਮੀਤ ਪ੍ਰਧਾਨ, ਬਿਕਰਮ ਸਿੰਘ ਫਰੀਦਪੁਰ, ਤਿਲਕ ਰਾਜ ਸ਼ਰਮਾ, ਪੀ. ਏ. ਲਾਲੀ ਰਹਿਲ, ਗੁਰਵਿੰਦਰ ਸਿੰਘ ਸੰਮਤੀ ਮੈਂਬਰ ਤੇ ਸਮੂਹ ਆੜ੍ਹਤੀ ਹਾਜ਼ਰ ਸਨ।
ਪਿਛਲੀ ਖ਼ਬਰ ਦੰਦਾਂ ਦੀ ਸਾਂਭ ਸੰਭਾਲ ਵੀ ਜ਼ਰੂਰੀ- ਡਾ. ਬ੍ਰਿਜੇਸ਼ ਸਿੰਘ ਦੰਦਾ ਦੇ ਪੰਦਰਵਾੜੇ ਤਹਿਤ ਆਮ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਅਗਲੀ ਖ਼ਬਰ 31 ਦਸੰਬਰ 2029 ਪੰਜਾਬ ਨੂੰ ‘ਚਿੱਟੇ’ ਤੋਂ ਮੁਕਤ ਕਰਨ ਦਾ ਟੀਚਾ, ਅਮਿਤ ਸ਼ਾਹ ਨੇ ਤੈਅ ਕੀਤੀ ਸਪੱਸ਼ਟ ਸਮਾਂ-ਸੀਮਾ- ਪਰਮਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।