02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ਹਿਰ ਵਾਸੀਆਂ ਨੇ ਪ੍ਰਾਪਰਟੀ ਟੈਕਸ ਦੇ 5.31 ਕਰੋੜ ਭਰੇ

ਪਟਿਆਲਾ, 1 ਅਕਤੂਬਰ (ਅ . ਸ.

ਅਜੀਤ ਡੈਸਕ 02-10-2026
ਪਟਿਆਲਾ, 1 ਅਕਤੂਬਰ (ਅ .ਸ. ਅਹਲੂਵਾਲੀਆ)- ਨਗਰ ਨਿਗਮ ਪਟਿਆਲਾ ਨੇ ਵਿੱਤੀ ਸਾਲ 2026-27 ਦੌਰਾਨ 10 ਫ਼ੀਸਦੀ ਰਿਬੇਟ ਦੇ ਆਖ਼ਰੀ ਦਿਨਾਂ ਵਿਚ ਪ੍ਰਾਪਰਟੀ ਟੈਕਸ ਕੁਲੈਕਸ਼ਨ ਦੇ ਮਾਮਲੇ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਸਰਕਾਰ ਵਲੋਂ ਦਿੱਤੀ ਗਈ 10 ਫ਼ੀਸਦੀ ਛੋਟ ਦੀ ਆਖ਼ਰੀ ਮਿਤੀ 30 ਸਤੰਬਰ ਤੱਕ ਸ਼ਹਿਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਪਿਛਲੇ ਸਾਲ 2025 ਦੇ ਮੁਕਾਬਲੇ ਇਸ ਸਾਲ ਸਤੰਬਰ ਮਹੀਨੇ ਦੇ ਆਖ਼ਰੀ ਦਿਨਾਂ ਦੌਰਾਨ ਨਿਗਮ ਦੇ ਖ਼ਜ਼ਾਨੇ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਦਫ਼ਤਰ ਖੁੱਲ੍ਹਾ ਰੱਖਣ ਦੇ ਫ਼ੈਸਲੇ ਸਦਕਾ ਲੋਕਾਂ ਨੇ ਬਿਨਾਂ ਕਿਸੇ ਪੇ੍ਸ਼ਾਨੀ ਦੇ ਆਪਣੇ ਬਕਾਏ ਜਮ੍ਹਾਂ ਕਰਵਾਏ। ਹੁਣ ਤੱਕ ਨਿਗਮ ਖਜ਼ਾਨੇ ਵਿਚ 5,30,99,643 ਰੁਪਏ ਬਤੌਰ ਪ੍ਰੋਪਰਟੀ ਟੈਕਸ ਕਰਦਾਤਾਵਾਂ ਵਲੋਂ ਜਮ੍ਹਾਂ ਕਰਵਾ ਦਿੱਤੇ ਗਏ ਹਨ। ਉਨ੍ਹਾਂ ਲਗਨ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਸਮੂਹ ਨਿਗਮ ਮੁਲਾਜ਼ਮਾਂ ਦੀ ਮਿਹਨਤ ਦੀ ਵੀ ਪੁਰਜ਼ੋਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਬਾਸਮਤੀ ਦੇ ਚੰਗੇ ਭਾਅ ਨੇ ਕਿਸਾਨਾਂ ਦੇ ਚਿਹਰੇ ਖਿੜਾਏ ਸਮਾਣਾ ਮੰਡੀ ’ਚ 4550 ਰੁਪਏ ਪ੍ਰਤੀ ਕੁਇੰਟਲ ਤੱਕ ਪੁੱਜਿਆ ਭਾਅ ਅਗਲੀ ਖ਼ਬਰ ਹਾੜ੍ਹੀ ਦੀਆਂ ਫਸਲਾਂ ਦੇ ਨਿਗੂਣੇ ਵਾਧੇ ਨੂੰ ਕਿਸਾਨ ਯੂਨੀਅਨ ਸ਼ਾਦੀਪੁਰ ਨੇ ਕੀਤਾ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।