03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਮਿਡ - ਡੇ - ਮੀਲ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭੱਤਾ ਦੁਗਣਾ ਕਰਨ ਦੀ ਗਰੰਟੀ ਪੂਰੇ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਿਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਇਲਾਕੇ ਦੇ ਮਿਡ-ਡੇ-ਮੀਲ ਵਰਕਰਾਂ ਵਲੋਂ ਸਥਾਨਕ ਬੱਸ ਅੱਡੇ ਦੇ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਬੀਨਾ ਘੱਗਾ ਤੇ ਮਨਜੀਤ ਕਲਿਆਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਤੇ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਮਾਣਭੱਤਾ ਵਰਕਰਾਂ ਦੇ ਨਿਗੂਣੇ ਮਾਣ ਭੱਤੇ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ।

ਅਜੀਤ ਡੈਸਕ 03-10-2026
ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭੱਤਾ ਦੁਗਣਾ ਕਰਨ ਦੀ ਗਰੰਟੀ ਪੂਰੇ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਿਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਇਲਾਕੇ ਦੇ ਮਿਡ-ਡੇ-ਮੀਲ ਵਰਕਰਾਂ ਵਲੋਂ ਸਥਾਨਕ ਬੱਸ ਅੱਡੇ ਦੇ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਬੀਨਾ ਘੱਗਾ ਤੇ ਮਨਜੀਤ ਕਲਿਆਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਤੇ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਮਾਣਭੱਤਾ ਵਰਕਰਾਂ ਦੇ ਨਿਗੂਣੇ ਮਾਣ ਭੱਤੇ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਮੋਨਿਕਾ ਅਲਾਮਦੀਪੁਰ ਨੇ ਕਿਹਾ ਕਿ ਸਰਕਾਰ ਵਲੋਂ ਮਾ ਣਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਅਨੁਸਾਰ ਤਨਖਾਹਾਂ ਨਾ ਦੇਣ ਤੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਨਾ ਦੇਣ ਕਾਰਨ ਪੰਜਾਬ ਭਰ ਦੀਆਂ ਮਾਣਭੱਤਾ ਵਰਕਰਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ, ਜਿਸ ਦੇ ਰੋਸ ਵਜੋਂ ਅੱਜ ਪੰਜਾਬ ਦੇ ਕੋਨੇ ਕੋਨੇ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਗੁਰਜੀਤ ਘੱਗਾ, ਹਰਿੰਦਰ ਪਟਿਆਲਾ ਆਦਿ ਨੇ ਸੰਬੋਧਨ ਕਰਦਿਆਂ ਇਹਨਾਂ ਵਰਕਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਚਰਨਜੀਤ ਸਿੰਘ, ਗੁਰਮੀਤ ਕੌਰ, ਰਾਧਾ,ਰੈਨੂ ਰਾਣੀ, ਪੂਜਾ, ਰਜਨੀ, ਰੇਖਾ ਰਾਣੀ, ਅਮਰਜੀਤ ਕੌਰ,ਕੁਸਮ ਰਾਣੀ, ਸੀਤਾ ਦੇਵੀ,ਰਮਾ, ਅਨੀਤਾ ਰਾਣੀ, ਸ਼ਾਂਤੀ ਦੇਵੀ ਤੇ ਪਿੰਕੀ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾ ਰਹੇ ਮਾਰਚ ਦਾ ਹਲਕਾ ਨਾਭਾ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਗੰਭੀਰ ਤੇ ਇਮਾਨਦਾਰੀ ਨਾਲ ਯਤਨ ਕਰਨ ਦੀ ਲੋੜ- ਨਵਾਬ ਸਿੰਘ ਮਨੇਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।