03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅਧਿਆਪਕ ਜਥੇਬੰਦੀਆਂ ਵਲੋਂ ਪ੍ਰਮੋਸ਼ਨਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਬੈਠਕ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਈ. ਟੀ.

ਅਜੀਤ ਡੈਸਕ 03-10-2026
ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਈ. ਟੀ. ਟੀ. ਤੋਂ ਮਾਸਟਰ ਕਾਡਰ ਵਿਚ ਹੋਈਆਂ ਪ੍ਰਮੋਸ਼ਨਾਂ ਸੰਬੰਧੀ ਅਧਿਆਪਕਾਂ ਦੇ ਇਤਰਾਜ਼ ਦਰਜ ਕਰਵਾਉਣ ਅਤੇ ਪ੍ਰਮੋਸ਼ਨ ਤੇ ਸਟੇਸ਼ਨ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਪਟਿਆਲਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਤੇ ਸੈਕੰਡਰੀ) ਮੈਡਮ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰਪਾਲ ਸ਼ਰਮਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਅਧਿਆਪਕ ਆਗੂਆਂ ਡਾ. ਰਾਮਸ਼ਰਨ ਅਲੌਹਰਾਂ, ਗੁਰਜੀਤ ਸਿੰਘ ਘੱਗਾ, ਹਰਪ੍ਰੀਤ ਉੱਪਲ, ਨਿਰਭੈ ਸਿੰਘ, ਰਾਜਿੰਦਰ ਸਮਾਣਾ ਅਤੇ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਵਿਭਾਗੀ ਤਰੱਕੀਆਂ ਹੋਣ ਉਪਰੰਤ ਅਧਿਆਪਕਾਂ ਵਿਚ ਖੁਸ਼ੀ ਘੱਟ ਅਤੇ ਰੋਸ ਜ਼ਿਆਦਾ ਪੈਦਾ ਹੋ ਗਿਆ ਹੈ ਕਿਉਂਕਿ ਬਹੁਤ ਸਾਰੀਆਂ ਖਾਲੀ ਅਸਾਮੀਆਂ ਦਾ ਡਾਟਾ ਜਾਰੀ ਨਾ ਹੋਣ ਕਰਕੇ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਦੂਰ ਦੁਰਾਡੇ ਦੇ ਸਟੇਸ਼ਨ ਮਿਲੇ ਹਨ ਅਤੇ ਮਿਲੇ ਸਟੇਸ਼ਨਾਂ ਦੀ ਵੰਡ ਵੀ ਸੀਨੀਆਰਤਾ ਨੂੰ ਧਿਆਨ ਵਿਚ ਰੱਖ ਕੇ ਨਹੀਂ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਤੇ ਸੈਕੰਡਰੀ) ਨਾਲ ਹੋਈਆਂ ਮੀਟਿੰਗਾਂ ਵਿਚ ਇਨ੍ਹਾਂ ਸਮੱਸਿਆਵਾਂ ਨੂੰ ਵਿਚਾਰਦੇ ਹੋਏ ਮੰਗ ਕੀਤੀ ਗਈ ਕਿ ਸਾਰੀਆਂ ਖਾਲੀ ਅਸਾਮੀਆਂ ਦਾ ਡਾਟਾ ਜਾਰੀ ਕੀਤਾ ਜਾਵੇ, ਇਸ ‘ਚ 30 ਸਤੰਬਰ ਤੱਕ ਹੋਈਆਂ ਸੇਵਾਮੁਕਤੀਆਂ ਨਾਲ ਖਾਲੀ ਹੋਈਆਂ ਅਸਾਮੀਆਂ ਵੀ ਸ਼ਾਮਲ ਕੀਤੀਆਂ ਜਾਣ। ਅਧਿਆਪਕ ਜਥੇਬੰਦੀਆਂ ਵਲੋਂ ਮੰਗ ਕੀਤੀ ਗਈ ਕਿ ਉਪਰੋਕਤ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਕੇ ਖਾਲੀ ਅਸਾਮੀਆਂ ਅਤੇ ਸੀਨੀਅਰਤਾ ਸੂਚੀ ਜਾਰੀ ਕੀਤੀ ਜਾਵੇ ਅਤੇ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ ਤਾਂ ਜੋ ਲੰਬੇ ਸਮੇਂ ਤੋਂ ਤਰੱਕੀਆਂ ਉਡੀਕਦੇ ਅਧਿਆਪਕਾਂ ਨੂੰ ਆਪਣੇ ਘਰ ਦੇ ਨੇੜੇ ਤੇ ਮਨਪਸੰਦ ਸਟੇਸ਼ਨ ਮਿਲ ਸਕਣ ਅਤੇ ਉਹ ਅਧਿਆਪਕਾਂ ਨੂੰ ਉਡੀਕਦੇ ਸਕੂਲਾਂ ’ਚ ਜਾ ਕੇ ਆਪਣੇ ਸੇਵਾ ਪੂਰੀ ਕਰ ਸਕਣ।
ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਰਾਸ਼ਟਰਪਤੀ ਤੇ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਅਗਲੀ ਖ਼ਬਰ ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਵੱਡਾ ਪਾੜਾ - ਬੀਬੀ ਜਸਮੀਤ ਕੌਰ ਛੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।