03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ ਆਪ ’ ਸਰਕਾਰ ਪੰਜਾਬ ਦਾ ਖ਼ਜ਼ਾਨਾ ਦੂਜੇ ਰਾਜਾਂ ਨੂੰ ਲੁਟਾ ਰਹੀ ਹੈ - ਰਛਪਾਲ ਸਿੰਘ

ਸਮਾਣਾ, 2 ਅਕਤੂਬਰ (ਸਾਹਿਬ ਸਿੰਘ)- ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਰਛਪਾਲ ਸਿੰਘ ਜੌੜਾਮਾਜਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸੂਬੇ ਦੇ ਖ਼ਜ਼ਾਨੇ ਦੀ ਕਥਿਤ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦੂਜੇ ਰਾਜਾਂ ਨਾਲ ਸਬੰਧਿਤ ਸਲਾਹਕਾਰਾਂ ਅਤੇ ਕੰਪਨੀਆਂ ਨੂੰ ਕੰਮ ਦੇ ਕੇ ਪੰਜਾਬ ਦਾ ਪੈਸਾ ਬਾਹਰ ਭੇਜਿਆ ਜਾ ਰਿਹਾ ਹੈ।

ਅਜੀਤ ਡੈਸਕ 03-10-2026
ਸਮਾਣਾ, 2 ਅਕਤੂਬਰ (ਸਾਹਿਬ ਸਿੰਘ)- ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਰਛਪਾਲ ਸਿੰਘ ਜੌੜਾਮਾਜਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸੂਬੇ ਦੇ ਖ਼ਜ਼ਾਨੇ ਦੀ ਕਥਿਤ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦੂਜੇ ਰਾਜਾਂ ਨਾਲ ਸਬੰਧਿਤ ਸਲਾਹਕਾਰਾਂ ਅਤੇ ਕੰਪਨੀਆਂ ਨੂੰ ਕੰਮ ਦੇ ਕੇ ਪੰਜਾਬ ਦਾ ਪੈਸਾ ਬਾਹਰ ਭੇਜਿਆ ਜਾ ਰਿਹਾ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਤੀਰਥ ਯਾਤਰਾ ਸਕੀਮ ਵਿਚ ਸ਼ਰਧਾਲੂਆਂ ਲਈ ਬੱਸਾਂ ਦੀ ਸੇਵਾ ਵੀ ਹੋਰ ਰਾਜ ਨਾਲ ਸੰਬੰਧਿਤ ਕੰਪਨੀ ਤੋਂ ਲਈ ਗਈ ਹੈ। ਇਸੇ ਤਰ੍ਹਾਂ ਉਨ੍ਹਾਂ ਦੋਸ ਲਗਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਬੰਧਾਂ ਦੀ ਜ਼ਿੰਮੇਵਾਰੀ ਦਿੱਲੀ ਦੀ ਕੰਪਨੀ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਜਾਂਦੀਆਂ ਰੈਲੀਆਂ ਅਤੇ ਹੋਰ ਵੱਡੇ ਸਮਾਗਮਾਂ ਦੇ ਪ੍ਰਬੰਧਾਂ ਵਿਚ ਵੀ ਪੰਜਾਬ ਤੋਂ ਬਾਹਰ ਦੀਆਂ ਏਜੰਸੀਆਂ ਨੂੰ ਕੰਮ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰੋਤਾਂ ਅਤੇ ਪੈਸੇ ਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿਤਾਂ ਲਈ ਹੋਣੀ ਚਾਹੀਦੀ ਹੈ। ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵੋਟਰਾਂ ਤੋਂ ਮੁੜ ਵੋਟਾਂ ਮੰਗਣ ਤੋਂ ਪਹਿਲਾਂ ਜਨਤਾ ਨੂੰ ਇਨ੍ਹਾਂ ਖ਼ਰਚਿਆਂ ਦਾ ਸਪਸ਼ਟ ਹਿਸਾਬ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸੈਂਕੜਿਆਂ ਦੀ ਗਿਣਤੀ ਵਿਚ ਹੋਰ ਰਾਜਾਂ ਦੇ ਬੰਦੇ ਸਲਾਹਕਾਰਾਂ ਵਜੋਂ ਭਰਤੀ ਕਰਕੇ ਪੰਜਾਬ ਦੇ ਲੋਕਾਂ ’ਤੇ ਕਰੋੜਾਂ ਰੁਪਏ ਦਾ ਵਾਧੂ ਭਾਰ ਪਾਇਆ ਗਿਆ ਹੈ। 01ਪੀਟੀਏ50 ਰਛਪਾਲ ਸਿੰਘ ਜੌੜਾਮਾਜਰਾ
ਪਿਛਲੀ ਖ਼ਬਰ ਪੰਜਾਬ ਪੁਲਿਸ ’ਚ ਸੇਵਾਵਾਂ ਨਿਭਾ ਰਹੇ ਐਡ. ਸ਼ਿਵਜੋਤ ਮੌਦਗਿਲ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਅਗਲੀ ਖ਼ਬਰ ਮਹਾਤਮਾ ਗਾਂਧੀ ਦੀ 157 ਵੀਂ ਜਨਮ ਵਰ੍ਹੇਗੰਢ ’ ਤੇ ਕਾਂਗਰਸ ਦਫ਼ਤਰ ’ ਚ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।