04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੁਰਾਣੀ ਤਕਰਾਰਬਾਜ਼ੀ ਦੇ ਚਲਦਿਆਂ ਰਸਤੇ ’ਚ ਘੇਰ ਕੇ ਕੀਤੀ ਕੁੱਟਮਾਰ, 5 ਖ਼ਿਲਾਫ਼ ਕੇਸ ਦਰਜ

ਰਾਜਪੁਰਾ, 3 ਅਕਤੂਬਰ (ਜੀ. ਪੀ.

ਅਜੀਤ ਡੈਸਕ 04-10-2026
ਰਾਜਪੁਰਾ, 3 ਅਕਤੂਬਰ (ਜੀ.ਪੀ. ਸਿੰਘ)-ਪੁਰਾਣੀ ਤਕਰਾਰਬਾਜ਼ੀ ਦੇ ਚਲਦਿਆਂ ਇਕ ਵਿਅਕਤੀ ਦੀ ਰਸਤੇ ’ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਸ਼ੰਭੂ ਥਾਣੇ ਦੀ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਵਾਸੀ ਪਿੰਡ ਚਮਾਰੂ (ਘਨੌਰ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਦੋਂ ਲੰਘੀ ਰਾਤ ਸਾਢੇ 8 ਵਜੇ ਦੇ ਕਰੀਬ ਆਪਣੇ ਖੇਤਾਂ ’ਚੋਂ ਆਪਣੇ ਘਰ ਪਰਤ ਰਿਹਾ ਸੀ ਤਾਂ ਪ੍ਰਗਟ ਸਿੰਘ, ਸਮੈਲ ਸਿੰਘ ਵਾਸੀ ਪਿੰਡ ਚਮਾਰੂ ਸਮੇਤ 3 ਹੋਰ ਅਣਪਛਾਤੇ ਵਿਅਕਤੀਆਂ ਨੇ ਪੁਰਾਣੀ ਤਕਰਾਰਬਾਜ਼ੀ ਦੇ ਚਲਦਿਆਂ ਉਸ ਦੀ ਰਸਤੇ ’ਚ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਿਸ ’ਤੇ ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਨੌਰ ਦੇ ਹਰਕੀਰਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਰੁਕਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ, 2250 ਰੁਪਏ ਦੀ ਖ਼ਰੀਦ ਕਰ ਕੇ ਸ਼ੈਲਰ ਮਾਲਕ ਕਰ ਰਹੇ ਨੇ ਕਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।