ਮਹਾਨ ਸੁਤੰਤਰਤਾ ਸੈਨਾਨੀ ਮਾ. ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਨਾਇਆ ਜਾਵੇਗਾ
ਦੇਵੀਗੜ੍ਹ, 3 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਮਹਾਨ ਸੁਤੰਤਰਤਾ ਸੈਨਾਨੀ ਅਤੇ ਪੰਥਕ ਆਗੂ ਮਾ. ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਕੱਲ੍ਹ 4 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸੁੰਦਰ ਸਿੰਘ ਵਾਲਾ ਤਹਿਸੀਲ ਦੁਧਨ ਸਾਧਾਂ, ਜ਼ਿਲ੍ਹਾ ਪਟਿਆਲਾ ਵਿਖੇ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਮ
ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦੀ ਪੁਰਾਣੀ ਤਸਵੀਰ
04-10-2026
ਦੇਵੀਗੜ੍ਹ, 3 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਮਹਾਨ ਸੁਤੰਤਰਤਾ ਸੈਨਾਨੀ ਅਤੇ ਪੰਥਕ ਆਗੂ ਮਾ. ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਕੱਲ੍ਹ 4 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸੁੰਦਰ ਸਿੰਘ ਵਾਲਾ ਤਹਿਸੀਲ ਦੁਧਨ ਸਾਧਾਂ, ਜ਼ਿਲ੍ਹਾ ਪਟਿਆਲਾ ਵਿਖੇ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਦੇਸ਼ ਤੇ ਕੌਮ ਲਈ ਜਾਨਾਂ ਵਾਰਨ ਵਾਲੇ ਮਹਾਨ ਸਪੂਤਾਂ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੀ ਸੰਗਤ ਅਤੇ ਨੌਜਵਾਨਾਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਗੁਰਦੁਆਰਾ ਐਕਟ ਅਤੇ ਆਨੰਦ ਕਾਰਜ ਐਕਟ ਦਾ ਖਰੜਾ ਤਿਆਰ ਕਰਨ ਵਿਚ ਅਹਿਮ ਯੋਗਦਾਨ ਪਾਇਆ। ਇਸ ਦੇ ਨਾਲ ਹੀ ਲਾਇਲਪੁਰ ਖ਼ਾਲਸਾ ਕਾਲਜ ਦੀ ਸਥਾਪਨਾ ਅਤੇ ‘ਅਕਾਲੀ ਅਖ਼ਬਾਰ’ ਤੇ ‘ਹਿੰਦੁਸਤਾਨ ਟਾਈਮਜ਼’ ਨੂੰ ਸ਼ੁਰੂ ਕਰਵਾਉਣ ਵਿਚ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਨੇ ਨਨਕਾਣਾ ਸਾਹਿਬ ਦੇ ਸਾਕੇ, ਗੁਰੂ ਕੇ ਬਾਗ਼ ਅਤੇ ਜੈਤੋ ਦੇ ਮੋਰਚਿਆਂ ਵਿਚ ਵਧ-ਚੜ੍ਹ ਕੇ ਅਗਵਾਈ ਕੀਤੀ ਅਤੇ ਸਾਲ 1929 ਦੇ ਲਾਹੌਰ ਕਾਂਗਰਸ ਸੈਸ਼ਨ ਦੌਰਾਨ ਉਨ੍ਹਾਂ ਨੇ ਬਾਬਾ ਖੜਕ ਸਿੰਘ ਨਾਲ ਸਲਾਹ ਕਰਕੇ ਪੂਰਨ ਸਵਰਾਜ ਦਾ ਮਤਾ ਪਾਸ ਕਰਵਾਉਣ ਵਿਚ ਵੱਡੀ ਭੂਮਿਕਾ ਨਿਭਾਈ। ਭੁਪਿੰਦਰ ਸਿੰਘ ਨੇ ਦੱਸਿਆ ਕਿ ਇਤਿਹਾਸਕ ਤੱਥਾਂ ਮੁਤਾਬਕ, ਲੱਖਾਂ ਦੇ ਇਕੱਠ ਵਿਚ ਟਾਹਲੀ ਦੇ ਰੁੱਖ ’ਤੇ ਚੜ੍ਹ ਕੇ ਉਨ੍ਹਾਂ ਨੇ ਪੂਰਨ ਆਜ਼ਾਦੀ ਦੇ ਇਸ਼ਤਿਹਾਰ ਵੰਡੇ ਸਨ, ਜਿਸ ਨਾਲ ਲੋਕਾਂ ਦੇ ਭਾਰੀ ਜੋਸ਼ ਅੱਗੇ ਆਗੂਆਂ ਨੂੰ ਇਹ ਮਤਾ ਪਾਸ ਕਰਨਾ ਪਿਆ ਸੀ।