08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੁਰਜੀਤ ਸਿੰਘ ਰੱਖੜਾ ਨੇ ਨਮਾਦਾਂ ਦੇ ਮੇਲੇ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਦਾ ਚੈੱਕ ਕੀਤਾ ਭੇਟ

ਸਮਾਣਾ, 7 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਪਿੰਡ ਨਮਾਦਾਂ ਵਿਖੇ ਗੁੱਗਾ ਜਾਹਰ ਪੀਰ ਨੂੰ ਸਮਰਪਿਤ ਇਲਾਕੇ ਦੇ ਪ੍ਰਸਿੱਧ ਮੇਲੇ ਵਿਚ ਹਾਜ਼ਰੀ ਲਗਾਈ। ਇਸ ਮੌਕੇ ਉਨ੍ਹਾਂ ਧਾਰਮਿਕ ਸਥਾਨ ‘ ਤੇ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ-ਸਾਂਦ ਅਤੇ ਤਰੱਕੀ ਲਈ ਅਰਦਾਸ ਕੀਤੀ।

ਅਜੀਤ ਡੈਸਕ 08-10-2026
ਸਮਾਣਾ, 7 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਪਿੰਡ ਨਮਾਦਾਂ ਵਿਖੇ ਗੁੱਗਾ ਜਾਹਰ ਪੀਰ ਨੂੰ ਸਮਰਪਿਤ ਇਲਾਕੇ ਦੇ ਪ੍ਰਸਿੱਧ ਮੇਲੇ ਵਿਚ ਹਾਜ਼ਰੀ ਲਗਾਈ। ਇਸ ਮੌਕੇ ਉਨ੍ਹਾਂ ਧਾਰਮਿਕ ਸਥਾਨ ‘ ਤੇ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ-ਸਾਂਦ ਅਤੇ ਤਰੱਕੀ ਲਈ ਅਰਦਾਸ ਕੀਤੀ। ਮੇਲੇ ਦੌਰਾਨ ਚੱਲ ਰਹੇ ਛਿੰਝ (ਕੁਸ਼ਤੀ ਦੰਗਲ) ਵਿਚ ਸ. ਰੱਖੜਾ ਨੇ ਨੌਜਵਾਨ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਮਨ ਲਗਾ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸ. ਰੱਖੜਾ ਵਲੋਂ ਪਿੰਡ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਵਾਸਤੇ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ, ਜਿਸ ਲਈ ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਇਸ ਸਹਿਯੋਗ ਲਈ ਸ. ਰੱਖੜਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੀਤ ਗਰੁੱਪ ਆਫ਼ ਕੰਪਨੀਜ਼ ਦੇ ਡਾਇਰੈਕਟਰ ਹਰੀ ਸਿੰਘ ਨਾਭਾ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਰਪੰਚ ਲਾਡੀ ਮਿਆਲਾਂਂ, ਗੁਰਭੇਜ ਭੇਜਾ, ਪ੍ਰਧਾਨ ਗੁਰਦੀਪ ਸਿੰਘ ਗਾਜੇਵਾਸ, ਸਰਪੰਚ ਰਾਜਪਾਲ ਕੌਰ, ਬਲਕਾਰ ਸਿੰਘ, ਪੰਚਾਇਤ ਮੈਂਬਰ ਜਗਤਾਰ ਸ਼ਰਮਾ, ਰਵਿੰਦਰ ਰਿੰਕਾ, ਗੁਰਚਰਨ ਸਿੰਘ, ਕਰਮਜੀਤ ਸਿੰਘ, ਮੇਲੇ ਦੇ ਪ੍ਰਬੰਧਕ ਪ੍ਰਧਾਨ ਪਰਮਜੀਤ ਸਿੰਘ, ਖ਼ਜ਼ਾਨਚੀ ਮਲਕੀਤ ਸਿੰਘ, ਸਕੱਤਰ ਹਰਤੇਜ ਸਿੰਘ, ਪਾਰਟੀ ਵਰਕਰ ਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਓਪਨ ਜੂਨੀਅਰ ਅਥਲੈਟਿਕਸ ਮੁਕਾਬਲੇ 10 ਤੇ 11 ਨੂੰ ਅਗਲੀ ਖ਼ਬਰ ਪੀ. ਪੀ. ਐਸ. ਵਿਖੇ ਆਲ ਇੰਡੀਆ ਆਈ. ਪੀ. ਐਸ. ਸੀ. ਅਥਲੈਟਿਕਸ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।