ਸਰਕਾਰ ਰਾਜਸੀ ਰੁਝੇਵੇਂ ਛੱਡ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰੇ- ਹਰਿੰਦਰਪਾਲ ਸਿੰਘ ਚੰਦੂਮਾਜਰਾ
ਦੇਵੀਗੜ੍ਹ, 7 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੇਵੀਗੜ੍ਹ ਬਲਵੇੜਾ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਦਿਆਂ ਪੰਜਾਬ ਸਰਕਾਰ ਨੂੰ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਪੈਦਾ ਹੋਈਆਂ ਗੰਭੀਰ ਸਮੱਸਿਆਵਾਂ ਪ੍ਰਤੀ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਰਕਾਰ ਨੂੰ ਸਿਆਸੀ ਰੁਝੇਵੇਂ ਤੇ ਦੂਸ਼ਣਬਾਜ਼ੀ ਛੱਡ ਕੇ ਕਿਸਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਾ ਚਾਹੀਦਾ ਹੈ।
ਦੇਵੀਗੜ੍ਹ, 7 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੇਵੀਗੜ੍ਹ ਬਲਵੇੜਾ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਦਿਆਂ ਪੰਜਾਬ ਸਰਕਾਰ ਨੂੰ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਪੈਦਾ ਹੋਈਆਂ ਗੰਭੀਰ ਸਮੱਸਿਆਵਾਂ ਪ੍ਰਤੀ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਰਕਾਰ ਨੂੰ ਸਿਆਸੀ ਰੁਝੇਵੇਂ ਤੇ ਦੂਸ਼ਣਬਾਜ਼ੀ ਛੱਡ ਕੇ ਕਿਸਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਾ ਚਾਹੀਦਾ ਹੈ। ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਦੇ 190 ਲੱਖ ਮੀਟਰਿਕ ਟਨ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਖਰੀਦ ਸੀਮਾ ਘਟਾ ਕੇ 180 ਲੱਖ ਮੀਟਰਿਕ ਟਨ ਕਰਨਾ ਪੰਜਾਬ ਦੀ ਕਿਸਾਨੀ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਝੋਨੇ ਦੀ ਲਿਮਟ ਵਧਾਉਣ ਤੇ ਸਟੋਰੇਜ ਦੇ ਪ੍ਰਬੰਧਾਂ ਲਈ ਹੁਣੇ ਤੋਂ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਸਵਰਨ ਸਿੰਘ ਖੇੜੀ ਰਣਵਾ, ਬਿਕਰਮਜੀਤ ਸਿੰਘ ਫਰੀਦਪੁਰ, ਰਾਜਵੀਰ ਘੁੰਮਣ, ਮਿੰਟੂ ਆੜ੍ਹਤੀ ਦੇਵੀਗੜ੍ਹ, ਰਾਮ ਜੀ, ਸੋਨੂ ਗੁਪਤਾ, ਸੋਨੂ ਸਿੰਗਲਾ, ਪ੍ਰਗਟ ਸਿੰਘ, ਸਾਹਿਬ ਸਿੰਘ, ਗੁਰਚਰਨ ਸਿੰਘ ਖੇੜੀ ਰਣਵਾ, ਯੋਗਰਾਜ ਸਿੰਘ ਆੜ੍ਹਤੀ, ਕਬੀਰ ਦਾਸ, ਗਣੇਸ਼ੀ ਲਾਲ ਆੜ੍ਹਤੀ, ਵਿਨੋਦ ਦੇਵੀਗੜ੍ਹ, ਸੁਖਵਿੰਦਰ ਸਿੰਘ ਮਗਰ ਸਾਹਿਬ, ਜਸਵੀਰ ਸਿੰਘ ਇਸਰਹੇੜੀ ਤੇ ਪਰਮਿੰਦਰ ਸਿੰਘ ਕਪੂਰੀ ਆਦਿ ਹਾਜ਼ਰ ਸਨ।