08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ ਸੰਕਲਪ ਰੈਲੀ 9 ਨੂੰ - ਜਗਜੀਤ ਛੜਬੜ

ਬਨੂੜ, 7 ਅਕਤੂਬਰ (ਭੁਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ 9 ਅਕਤੁਬਰ ਨੰ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਦਹਾਲ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ ਪਟਿਆਲਾ ਵਿਖੇ ਹੋਵੇਗੀ। ਇਹ ਜਾਣਕਾਰੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਛੜਬੜ ਨੇ ਦਿੰਦੇ ਹੋਏ ਕਿਹਾ ਕਿ ਵੱਡੀ ਗਿਣਤੀ ਵਿਚ ਬਸਪਾ ਵਰਕਰ ਤੇ ਸਮਰਥਕ ਇਸ ਰੈਲੀ ਵਿਚ ਪਹੁੰਚਣਗੇ ਅਤੇ ਇਸ ਨੂੰ ਵੱਡੇ ਪੱਧਰ ’ਤੇ ਕਾਮਯਾਬ ਕੀਤਾ ਜਾਵੇਗਾ।

ਅਜੀਤ ਡੈਸਕ 08-10-2026
ਬਨੂੜ, 7 ਅਕਤੂਬਰ (ਭੁਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ 9 ਅਕਤੁਬਰ ਨੰ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਦਹਾਲ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ ਪਟਿਆਲਾ ਵਿਖੇ ਹੋਵੇਗੀ। ਇਹ ਜਾਣਕਾਰੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਛੜਬੜ ਨੇ ਦਿੰਦੇ ਹੋਏ ਕਿਹਾ ਕਿ ਵੱਡੀ ਗਿਣਤੀ ਵਿਚ ਬਸਪਾ ਵਰਕਰ ਤੇ ਸਮਰਥਕ ਇਸ ਰੈਲੀ ਵਿਚ ਪਹੁੰਚਣਗੇ ਅਤੇ ਇਸ ਨੂੰ ਵੱਡੇ ਪੱਧਰ ’ਤੇ ਕਾਮਯਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਨਹੀਂ ਉਤਰ ਸਕੀ ਹੈ। ਇਸ ਕਰਕੇ ਪੰਜਾਬ ਦੇ ਲੋਕ ਹੁਣ ਬਸਪਾ ਨੂੰ ਬਦਲ ਦੇ ਰੂਪ ਵਿਚ ਦੇਖ ਰਹੇ ਹਨ ਤੇ ਇਸ ਨਾਲ਼ ਵੱਡੀ ਗਿਣਤੀ ਵਿਚ ਜੁੜ ਰਹੇ ਹਨ। ਜਗਜੀਤ ਸਿੰਘ ਛੜਬੜ ਨੇ ਪਾਰਟੀ ਵਰਕਰਾਂ ਤੇ ਲੋਕਾਂ ਨੂੰ ਵੱਡੀ ਗਿਣਤੀ ਚ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਐਸ. ਡੀ. ਐਮ. ਬਨੂੜ ਵਲੋਂ ਮੰਡੀਆਂ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਘਨੌਰ ’ਚ ‘ਆਪ’ ਨੂੰ ਵੱਡਾ ਹੁਲਾਰਾ ਤਿੰਨ ਦਰਜਨ ਤੋਂ ਵੱਧ ਸਰਪੰਚ ਇੰਦਰਜੀਤ ਸਿਆਲੂ ਦੇ ਹੱਕ ’ਚ ਨਿੱਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।