ਪੰਜਾਬੀ ‘ਵਰਸਿਟੀ ਵਿਖੇ ਪਹਿਲਾ ਪ੍ਰਿੰਸੀ. ਛਬੀਲ ਦਾਸ ਯਾਦਗਾਰੀ ਪੁਰਸਕਾਰ ਸਮਾਗਮ ਕਰਵਾਇਆ
ਪਟਿਆਲਾ, 7 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪਹਿਲਾ ਪ੍ਰਿੰਸੀਪਲ ਛਬੀਲ ਦਾਸ ਯਾਦਗਾਰੀ ਪੁਰਸਕਾਰ ਸਮਾਗਮ ਕਰਵਾਇਆ ਗਿਆ। ਯੂਨੀਵਰਸਿਟੀ ਵਿਖੇ ਸਥਾਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਤੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ .
ਪ
ਪੰਜਾਬੀ ਯੂਨੀਵਰਸਿਟੀ ਵਿਖੇ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਉਪ ਕੁਲਪਤੀ ਡਾ. ਜਗਦੀਪ ਸਿੰਘ ਨਾਲ ਅਧਿਆਪਕ। ਅਜੀਤ ਤਸਵੀਰ
08-10-2026
ਪਟਿਆਲਾ, 7 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪਹਿਲਾ ਪ੍ਰਿੰਸੀਪਲ ਛਬੀਲ ਦਾਸ ਯਾਦਗਾਰੀ ਪੁਰਸਕਾਰ ਸਮਾਗਮ ਕਰਵਾਇਆ ਗਿਆ। ਯੂਨੀਵਰਸਿਟੀ ਵਿਖੇ ਸਥਾਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਤੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ . ਜਗਦੀਪ ਸਿੰਘ ਨੇ ਕਿਹਾ ਕਿ ਇਹ ਸਮਾਗਮ ਦੇਸ਼ ਦੀ ਆਜ਼ਾਦੀ ਲਹਿਰ ਦੇ ਮਹਾਨ ਯੋਧਿਆਂ ਅਤੇ ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਵਾਲ਼ੇ ਮਾਰਗਦਰਸ਼ਕਾਂ ਨੂੰ ਯਾਦ ਕਰਨ ਦਾ ਇਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਛਬੀਲ ਦਾਸ ਵਰਗੇ ਮਹਾਨ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਦੇ ਵਿਚਾਰਾਂ ਨੂੰ ਘੜਨ ਅਤੇ ਉਨ੍ਹਾਂ ਵਿਚ ਦੇਸ਼ ਭਗਤੀ ਦਾ ਜਜ਼ਬਾ ਭਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅਜਿਹੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ ਅਤੇ ਸੋਚ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਪ੍ਰੋ. ਚਮਨ ਲਾਲ ਵਲੋਂ ‘ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਅਧਿਆਪਕ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਵੀ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਛਬੀਲ ਦਾਸ ਨੇ ਨੈਸ਼ਨਲ ਕਾਲਜ ਲਾਹੌਰ ਵਿਖੇ ਪੜ੍ਹਾਉਂਦਿਆਂ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਕ੍ਰਾਂਤੀਕਾਰੀ ਵਿਚਾਰਧਾਰਾ, ਰਾਸ਼ਟਰੀ ਨੈਤਿਕਤਾ ਅਤੇ ਵਿਸ਼ਵ ਸਾਹਿਤ ਨਾਲ ਜੋੜਨ ਵਿਚ ਅਹਿਮ ਯੋਗਦਾਨ ਪਾਇਆ ਸੀ। ‘ ਪ੍ਰਿੰਸੀਪਲ ਛਬੀਲ ਦਾਸ ਯਾਦਗਾਰੀ ਅਵਾਰਡ’ ਦੀਆਂ ਸ਼ਰਤਾਂ ਤੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਿਸੇ ਵੀ ਅਜਿਹੇ ਨੌਜਵਾਨ ਖੋਜਾਰਥੀ ਨੂੰ ਇਹ ਅਵਾਰਡ ਦਿੱਤਾ ਜਾਇਆ ਕਰੇਗਾ, ਜਿਸ ਨੇ ਭਗਤ ਸਿੰਘ, ਉਨ੍ਹਾਂ ਦੇ ਕ੍ਰਾਂਤੀਕਾਰੀ ਸਾਥੀਆਂ ਜਾਂ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਕਿਸੇ ਵੀ ਪਹਿਲੂ ’ਤੇ ਪੰਜਾਬੀ ਭਾਸ਼ਾ ਵਿਚ ਕੋਈ ਪੁਸਤਕ/ਖੋਜ ਪੱਤਰ ਲਿਖਿਆ, ਪ੍ਰਸਤੁਤ ਕੀਤਾ ਜਾਂ ਪ੍ਰਕਾਸ਼ਿਤ ਕੀਤਾ ਹੋਵੇਗਾ। ਅਵਾਰਡ ਦੇ ਰੂਪ ਵਿਚ 5,000 ਰੁਪਏ ਦੀ ਨਕਦ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ। ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਸਵਾਗਤੀ ਭਾਸ਼ਣ ਦਿੱਤਾ। ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਪ੍ਰੋ. ਸੁਖਜੀਤ ਕੌਰ ਨੇ ਧੰਨਵਾਦ ਕੀਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਭਾਵੇਂ ਹਰ ਸਾਲ ਇਕ ਵਿਦਿਆਰਥੀ ਨੂੰ ‘ਪ੍ਰਿੰਸੀਪਲ ਛਬੀਲ ਦਾਸ ਯਾਦਗਾਰੀ ਅਵਾਰਡ’ ਦਿੱਤਾ ਜਾਣਾ ਹੈ ਪਰ ਇਸ ਅਵਾਰਡ ਦੀ ਸ਼ੁਰੂਆਤ ਮੌਕੇ ਇਸ ਵਾਰ ਦੋ ਖੋਜਾਰਥੀਆਂ ਡਾ. ਮਨਜੀਤ ਸਿੰਘ ਅਤੇ ਜਗਤਾਰ ਸਿੰਘ ਨੂੰ ਅਵਾਰਡ ਪ੍ਰਦਾਨ ਕੀਤਾ ਗਿਆ।