09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਇਨਰਵੀਲ ਕਲੱਬ ਵਲੋਂ ਖ਼ੂਨਦਾਨ ਕੈਂਪ ਅੱਜ

ਪਾਤੜਾਂ, 8 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ ਵਿਚ ਬਹੁਤ ਸਾਰੇ ਸਮਾਜਸੇਵੀ ਕੰਮ ਕਰ ਰਹੇ ਇਨਰਵੀਲ ਕਲੱਬ ਪਾਤੜਾਂ ਵਲੋਂ ਖ਼ੂਨਦਾਨ ਕੈਂਪ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ’ਚ ਸਵ. ਨਿਰਮਲ ਸਿੰਘ ਹਰਿਆਊ ਦੀ ਯਾਦ ਵਿਚ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 09-10-2026
ਪਾਤੜਾਂ, 8 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ ਵਿਚ ਬਹੁਤ ਸਾਰੇ ਸਮਾਜਸੇਵੀ ਕੰਮ ਕਰ ਰਹੇ ਇਨਰਵੀਲ ਕਲੱਬ ਪਾਤੜਾਂ ਵਲੋਂ ਖ਼ੂਨਦਾਨ ਕੈਂਪ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ’ਚ ਸਵ. ਨਿਰਮਲ ਸਿੰਘ ਹਰਿਆਊ ਦੀ ਯਾਦ ਵਿਚ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਹੈ ਕਿ ਇਨਰਵੀਲ ਕਲੱਬ ਵਲੋਂ ਲੜਕੀਆਂ ਨੂੰ ਸਿੱਖਿਆ ਦੇਣ ਅਤੇ ਮੁਫਤ ਸਿਲਾਈ ਸਿਖਾਏ ਜਾਣ ਸਮੇਤ ਅਨੇਕਾਂ ਹੀ ਸਮਾਜ ਸੇਵਾ ਦੇ ਕੰਮ ਪਾਤੜਾਂ ਇਲਾਕੇ ਵਿਚ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਜ ਸੇਵਾ ਦੇ ਕੰਮਾਂ ਨੂੰ ਜਾਰੀ ਰੱਖਦਿਆਂ ਖੂਨਦਾਨ ਕੈਂਪ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ 9 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਪਾਤੜਾਂ ਇਲਾਕੇ ’ਚ ਰਾਜਨੀਤੀ ਦੇ ਨਾਮਵਰ ਆਗੂ ਅਤੇ ਸਮਾਜ ਸੇਵਾ ਦਾ ਧੁਰਾ ਰਹੇ ਨਿਰਮਲ ਸਿੰਘ ਹਰਿਆਊ ਦੀ ਯਾਦ ਵਿਚ ਲਾਏ ਜਾ ਰਹੇ ਹਨ। ਇਸ ਵਿਸ਼ਾਲ ਖੂਨ ਕੈਂਪ ਵਿਚ ਖੂਨਦਾਨ ਕਰਨ ਲਈ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਬਲਿਹਾਰ ਸਿੰਘ ਸ਼ਮਸਪੁਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਚਿਤਕਾਰਾ ਯੂਨੀਵਰਸਿਟੀ ਵਿਖੇ ‘ਡਿਜ਼ਾਈਨਅੱਪ ਡੇ’ ’ਤੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।