09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿਆਸੀ ਤੇ ਹਲਕੇ ਦੇ ਮੁੱਦਿਆਂ ’ਤੇ ਕੀਤਾ ਵਿਚਾਰ-ਵਟਾਂਦਰਾ- ਇੰਦਰਜੀਤ ਸੰਧੂ

ਸਨੌਰ, 8 ਅਕਤੂਬਰ (ਸੋਖਲ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਤੇ ਪੰਜਾਬ ਸਟੇਟ ਕੋਨਵੇਅਰ ਦੇ ਉੱਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਪਿੰਡ ਗੰਗਰੌਲੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਸਾਥੀਆਂ ਤੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵਲੋਂ ਇੰਦਰਜੀਤ ਸਿੰਘ ਸੰਧੂ ਦਾ ਨਿੱਘਾ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ।

ਅਜੀਤ ਡੈਸਕ 09-10-2026
ਸਨੌਰ, 8 ਅਕਤੂਬਰ (ਸੋਖਲ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਤੇ ਪੰਜਾਬ ਸਟੇਟ ਕੋਨਵੇਅਰ ਦੇ ਉੱਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਪਿੰਡ ਗੰਗਰੌਲੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਸਾਥੀਆਂ ਤੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵਲੋਂ ਇੰਦਰਜੀਤ ਸਿੰਘ ਸੰਧੂ ਦਾ ਨਿੱਘਾ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਤੇ ਇੰਦਰਜੀਤ ਸਿੰਘ ਸੰਧੂ ਨੇ ਵੀ ਲੋਕਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ, ਸਿਆਸੀ ਪ੍ਰੋਗਰਾਮਾਂ ਤੇ ਹਲਕੇ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਉਨ੍ਹਾਂ ਦੀ ਪਹਿਲ ਹੈ ਤੇ ਆਉਣ ਵਾਲੇ ਸਮੇਂ ਵਿਚ ਹਲਕੇ ਅੰਦਰ ਨੁੱਕੜ ਮੀਟਿੰਗਾਂ ਅਤੇ ਲੋਕ ਮਿਲਣੀਆਂ ਦਾ ਸਿਲਸਿਲਾ ਹੋਰ ਤੇਜ਼ ਕੀਤਾ ਜਾਵੇਗਾ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਗੰਗਰੌਲੀ ਵਿਚ ਮਿਲੇ ਭਰਾਵਾਂ ਦੇ ਭਰਪੂਰ ਪਿਆਰ, ਸਾਥੀਆਂ ਦੇ ਸਹਿਯੋਗ ਅਤੇ ਵੱਡਿਆਂ ਦੇ ਅਸ਼ੀਰਵਾਦ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣ ਕੇ ਉਨ੍ਹਾਂ ਨੂੰ ਪਾਰਟੀ ਪੱਧਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਗੰਗਰੌਲੀ, ਲਖਵਿੰਦਰ ਸਿੰਘ ਲੱਖਾ, ਗੁਰਦੀਪ ਸਿੰਘ, ਯਾਦਵਿੰਦਰ ਸਿੰਘ ਭੰਗੂ, ਲਵਪ੍ਰੀਤ ਸਿੰਘ, ਗੁਰਦੇਵ ਸਿੰਘ ਚੀਮਾ, ਵਰਿਆਮ ਸਿੰਘ ਚੀਮਾ, ਗੁਰਪ੍ਰੀਤ ਸਿੰਘ ਚੀਮਾ, ਅਰਸ਼ਪ੍ਰੀਤ ਸਿੰਘ, ਸਾਬਕਾ ਸਰਪੰਚ ਕਰਨੈਲ ਸਿੰਘ, ਰਾਮਸਰਨ ਸਿੰਘ, ਕੇਵਲ ਸਿੰਘ ਗੰਗਰੌਲੀ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਹੀ ਸਮੇਂ ’ਤੇ ਲਿਆ ਗਿਆ ਸਹੀ ਫ਼ੈਸਲਾ ਸਾਡੇ ਭਵਿੱਖ ਦੀ ਨੀਂਹ ਮਜ਼ਬੂਤ ਕਰਦਾ ਹੈ- ਡਾ. ਦੂਰਦਰਸ਼ੀ, ਗੋਇਲ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਟਿਆਲਾ ਦਿਹਾਤੀ ਹਲਕੇ ’ਚ ‘ਪੰਥਕ ਇਕੱਤਰਤਾ’ ਦੇ ਨਾਂਅ ’ਤੇ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।